Punjab Diwali 2025 Holidays : ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ ! ਪੰਜਾਬ ਚ ਦੀਵਾਲੀ ਉਤੇ 4 ਛੁੱਟੀਆਂ, ਵੇਖੋ ਲਿਸਟ
Punjab Diwali 2025 Holidays : ਇਸ ਸਾਲ ਦੀਵਾਲੀ ਦਾ ਤਿਉਹਾਰ 20 ਅਕਤੂਬਰ ਨੂੰ ਮਨਾਇਆ ਜਾਵੇਗਾ। ਇਹ ਤਿਉਹਾਰ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾਉਂਦਾ ਹੈ। ਇਸ ਮੌਕੇ ਸਕੂਲ ਅਤੇ ਕਾਲਜ ਸਮੇਤ ਸਾਰੇ ਵਿਦਿਅਕ ਅਦਾਰੇ ਕਈ ਦਿਨਾਂ ਤੱਕ ਬੰਦ ਰਹਿੰਦੇ ਹਨ।

ਇਸ ਦੇ ਨਾਲ ਹੀ ਜ਼ਿਆਦਾਤਰ ਦਫ਼ਤਰਾਂ ਵਿੱਚ ਦੀਵਾਲੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਲੈ ਕੇ ਛੁੱਟੀਆਂ ਐਲਾਨ ਕੀਤਾ ਹੈ। ਇਸ ਦੌਰਾਨ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਰਹੇਗੀ। ਹਾਲਾਂਕਿ ਇਸ ਤੋਂ ਪਹਿਲਾਂ 18-19 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਹੁੰਦੀ ਹੈ।
ਦੂਜੇ ਪਾਸੇ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰੂ ਗੱਦੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਰਾਖਵੀਆਂ ਛੁੱਟੀਆਂ ਵਾਲੇ ਦਿਨ ਸਰਕਾਰੀ ਦਫ਼ਤਰ ਖੁੱਲ੍ਹੇ ਰਹਿੰਦੇ ਹਨ ਅਤੇ ਨਿਯਮਤ ਕੰਮ ਹੁੰਦਾ ਹੈ।
ਕਰਮਚਾਰੀ ਸਾਲ 'ਚ ਸਿਰਫ਼ ਦੋ ਰਾਖਵੀਆਂ ਛੁੱਟੀਆਂ ਦਾ ਲਾਭ ਲੈ ਸਕਦੇ ਹਨ। ਲਗਭਗ 40 ਛੁੱਟੀਆਂ ਰਾਖਵੀਆਂ ਹੁੰਦੀਆਂ ਹਨ। ਉਦਾਹਰਣ ਵਜੋਂ ਕਰਵਾ ਚੌਥ ਵਾਲੇ ਦਿਨ ਵੀ ਰਾਖਵੀ ਛੁੱਟੀ ਹੁੰਦੀ ਹੈ। ਦਫ਼ਤਰ ਖੁੱਲ੍ਹੇ ਸਨ ਅਤੇ ਜ਼ਿਆਦਾਤਰ ਮਹਿਲਾ ਕਰਮਚਾਰੀਆਂ ਨੇ ਰਾਖਵੀ ਛੁੱਟੀ ਲਈ ਹੋਈ ਸੀ।