PTC News
Search
🔍 Search

Punjab Diwali Bumper Lottery: ਕਿਸਾਨ ਦੀ ਰਾਤੋ-ਰਾਤ ਚਮਕੀ ਕਿਸਮਤ, 12 ਕਰੋੜ ਦੀ ਨਿਕਲੀ ਲਾਟਰੀ

Punjab Diwali Bumper Lottery :ਮੋਹਾਲੀ ਦੇ ਇੱਕ ਕਿਸਾਨ ਅਤੇ ਟਿੱਪਰ ਡਰਾਈਵਰ ਦੀ ਕਿਸਮਤ ਚਮਕ ਗਈ ਹੈ। ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਦੀ 12 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।

By  Amritpal Singh November 17th 2026 04:25 PM

Punjab Diwali Bumper Lottery :ਮੋਹਾਲੀ ਦੇ ਇੱਕ ਕਿਸਾਨ ਅਤੇ ਟਿੱਪਰ ਡਰਾਈਵਰ ਦੀ ਕਿਸਮਤ ਚਮਕ ਗਈ ਹੈ। ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਦੀ 12 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਉਨ੍ਹਾਂ ਨੇ ਦੀਵਾਲੀ ਬੰਪਰ ਦੀ ਸਿਰਫ਼ 500 ਰੁਪਏ ਦੀ ਟਿਕਟ ਖਰੀਦੀ ਸੀ, ਜਿਸ ਨੇ ਉਨ੍ਹਾਂ ਨੂੰ ਕਰੋੜਪਤੀ ਬਣਾ ਦਿੱਤਾ। ਸੋਮਵਾਰ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਲਾਟਰੀ ਨਿਕਲਣ ਦੀ ਸੂਚਨਾ ਮਿਲੀ।


45 ਸਾਲਾ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਬਲਜਿੰਦਰ ਸਿੰਘ ਖੇਤੀਬਾੜੀ ਦੇ ਨਾਲ-ਨਾਲ ਸਟੋਨ ਕਰੱਸ਼ਰ 'ਤੇ ਟਿੱਪਰ ਚਲਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਦੇ ਪਰਿਵਾਰ ਕੋਲ ਢਾਈ ਤੋਂ ਤਿੰਨ ਏਕੜ ਜ਼ਮੀਨ ਹੈ ਅਤੇ ਉਹ ਦੋ ਬੱਚਿਆਂ ਦੇ ਪਿਤਾ ਹਨ।


15 ਸਾਲਾਂ ਤੋਂ ਖਰੀਦ ਰਹੇ ਸਨ ਲਾਟਰੀ ਦੀ ਟਿਕਟ


45 ਸਾਲਾ ਬਲਜਿੰਦਰ ਸਿੰਘ ਪਿਛਲੇ ਕਰੀਬ 15 ਸਾਲਾਂ ਤੋਂ ਲਾਟਰੀ ਦੀ ਟਿਕਟ ਖਰੀਦ ਰਹੇ ਸਨ। ਉਨ੍ਹਾਂ ਨੇ ਦੀਵਾਲੀ ਤੋਂ ਪਹਿਲਾਂ ਹੰਡੇਸਰਾ ਦੇ ਲਾਟਰੀ ਵਿਕਰੇਤਾ ਆਸ਼ੂ ਗਰਗ ਪਾਸੋਂ ਦੀਵਾਲੀ ਬੰਪਰ ਦੀ 500 ਰੁਪਏ ਦੀ  ਟਿਕਟ ਖ਼ਰੀਦੀ ਸੀ। ਬੀਤੀ ਰਾਤ ਕਰੀਬ 11 ਵਜੇ ਜਦੋਂ ਉਸ ਨੂੰ 12 ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਦੀ ਸੂਚਨਾ ਮਿਲੀ ਤਾਂ ਉਸ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।


 ਲਾਟਰੀ ਨਿਕਲਣ ਦੀ ਖ਼ਬਰ ਸੁਣ ਪਰਿਵਾਰ 'ਚ ਖੁਸ਼ੀ


12 ਕਰੋੜ ਰੁਪਏ ਦਾ ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕ ਵੀ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਪਹੁੰਚ ਰਹੇ ਹਨ। ਬਲਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਜ਼ੀਰਕਪੁਰ ਸਥਿਤ ਲਾਟਰੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇਨਾਮ ਦਾ ਦਾਅਵਾ ਪੇਸ਼ ਕਰਨ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਸ਼ੁਰੂ ਕੀਤੀ।


ਬੋਲੇ- ਪਰਮਾਤਮਾ ਨੇ ਮੇਰੀ ਸੁਣ ਲਈ


ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਪਰਮਾਤਮਾ ਨੇ ਉਨ੍ਹਾਂ ਦੀ ਸੁਣ ਲਈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਲਾਟਰੀ ਖਰੀਦ ਰਹੇ ਸਨ। ਲਾਟਰੀ ਨਿਕਲਣ ਤੋਂ ਬਾਅਦ ਪੂਰੇ ਪਰਿਵਾਰ ਅਤੇ ਰਿਸ਼ਤੇਦਾਰੀ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਉਹ ਮਿਹਨਤ ਕਰਨ ਵਾਲੇ ਇਨਸਾਨ ਹਨ ਅਤੇ ਅੱਗੇ ਵੀ ਆਪਣਾ ਕੰਮ ਜਾਰੀ ਰੱਖਣਗੇ।


Related Post