Punjab Drug Overdose Death : ਨਸ਼ੇ ਨੇ ਉਜਾੜਿਆ ਇੱਕ ਹੋਰ ਘਰ; ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਬੀਰ ਸਿੰਘ ਉਮਰ ਤਕਰੀਬਨ 27 ਸਾਲ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਜਿਹੜਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ।

By  Aarti September 16th 2025 11:45 AM

Drug Overdose Death :  ਪੰਜਾਬ ’ਚ ਆਏ ਦਿਨ ਨਸ਼ੇ ਦੇ ਕਾਰਨ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਰਹੀ ਹੈ। ਹਰ ਰੋਜ਼ ਨਸ਼ੇ ਦੇ ਕਾਰਨ ਕੋਈ ਨਾ ਕੋਈ ਘਰ ਉਜੜ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਖਡੂਰ ਸਾਹਿਬ ਦੇ ਪਿੰਡ ਛਾਪੜੀ ਸਾਹਿਬ ਤੋਂ ਸਾਹਮਣੇ ਆਇਆ ਹੈ। 23 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। 

ਮ੍ਰਿਤਕ ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਬੀਰ ਸਿੰਘ ਉਮਰ ਤਕਰੀਬਨ 27 ਸਾਲ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਜਿਹੜਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। 

ਪਰਿਵਾਰਿਕ ਮੈਂਬਰਾਂ ਨੇ ਪੁਲਿਸ ਕਾਰਵਾਈ ’ਤੇ ਲਾਏ ਇਲਜ਼ਾਮ 

ਪਰਿਵਾਰਿਕ ਮੈਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਨਸ਼ੇ ਵੇਚਣ ਵਾਲੇ ਆਪਣਾ ਕਾਰੋਬਾਰ ਕਰ ਰਹੇ ਹਨ ਪਰ ਇਸ ਨਾਲ ਉਨ੍ਹਾਂ ਦੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਜਿੱਥੇ ਲੜਾਈ ਹੋਈ ਹੋਵੇ ਉੱਥੇ ਜਲਦੀ ਪਹੁੰਚ ਜਾਂਦੀ ਹੈ ਪਰ ਨਸ਼ਾ ਤਸਕਰਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾਂਦਾ ਹੈ। 

ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ 

ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਰ ਰਹੀ ਪਰ ਜਮੀਨੀ ਪੱਧਰ ’ਤੇ ਨਸ਼ਿਆ ਦਾ ਕਾਰੋਬਾਰ ਜਿਉ ਦਾ ਤਿਉ ਚੱਲ ਰਿਹਾ ਹੈ। ਪਰਿਵਾਰ ਮੈਬਰਾਂ ਨੇ ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : Delhi BMW Accident Update : BMW ਵਾਲੀ ਔਰਤ ਦਾ ਨਹੀਂ ਹੋ ਸਕੇਗਾ ਬਚਾਅ; ਇੱਕ ਅਧਿਕਾਰੀ ਨੂੰ ਕੁਚਲਣ ਦੇ ਮਾਮਲੇ ’ਚ 10 ਸਾਲ ਦੀ ਕੈਦ ਦੀ ਸਜ਼ਾ ਸੰਭਵ !

Related Post