Punjab Govt School Rename : ਮਰਹੂਮ ਸਿੱਖ ਦੌੜਾਕ ਫੌਜਾ ਸਿੰਘ ਦੇ ਨਾਂ ਤੇ ਰੱਖਿਆ ਜਾਵੇਗਾ ਇਸ ਸਰਕਾਰੀ ਸਕੂਲ ਦਾ ਨਾਂ, ਇੱਥੇ ਦੇਖੋ ਪੂਰੀ ਲਿਸਟ
ਉਨ੍ਹਾਂ ਅੱਗੇ ਕਿਹਾ ਕਿ 25 ਹੋਰ ਸਕੂਲ ਦੇ ਨਾਮ ਬਦਲੇ ਜਾਣਗੇ, ਜਿਨ੍ਹਾਂ ਵਿੱਚ ਹਾਕੀ ਖਿਡਾਰੀਆਂ ਦਾ ਸਨਮਾਨ ਕਰਨ ਵਾਲੇ ਸਕੂਲ ਵੀ ਸ਼ਾਮਲ ਹਨ।
Punjab Govt School Rename : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਂ ਬਦਲਕੇ ਉੱਘੀਆਂ ਸ਼ਖਸੀਅਤਾਂ ਦੇ ਨਾਵਾਂ ਨਾਲ ਬਦਲੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅਥਲੀਟ ਫੌਜਾ ਸਿੰਘ ਤੇ ਪ੍ਰਸਿੱਧ ਲੇਖਕ ਬਲਵੰਤ ਗਾਰਗੀ ਸਣੇ ਕਈ ਸਿਪਾਹੀ ਤੇ ਸੁੰਤਤਰਾ ਸੰਗਰਾਮੀ ਦੇ ਨਾਂ ਵੀ ਸ਼ਾਮਲ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਕਈ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ, ਜਿਨ੍ਹਾਂ ਦੇ ਇਤਿਹਾਸ, ਫੋਟੋਆਂ ਅਤੇ ਜੀਵਨੀਆਂ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।
ਦੱਸ ਦਈਏ ਕਿ ਬਿਆਸ ਵਿੱਚ ਸਰਕਾਰੀ ਸਕੂਲ ਦਾ ਨਾਮ ਅਥਲੀਟ ਫੌਜਾ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਇਸੇ ਤਰ੍ਹਾਂ ਹੀ ਖਟਕੜ ਕਲਾਂ ਵਿੱਚ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਇੱਕ ਹੋਰ ਸਕੂਲ ਦਾ ਨਾਮ ਪ੍ਰਸਿੱਧ ਲੇਖਕ ਬਲਵੰਤ ਗਾਰਗੀ ਦੇ ਨਾਮ ’ਤੇ ਰੱਖਿਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ 25 ਹੋਰ ਸਕੂਲ ਦੇ ਨਾਮ ਬਦਲੇ ਜਾਣਗੇ, ਜਿਨ੍ਹਾਂ ਵਿੱਚ ਹਾਕੀ ਖਿਡਾਰੀਆਂ ਦਾ ਸਨਮਾਨ ਕਰਨ ਵਾਲੇ ਸਕੂਲ ਵੀ ਸ਼ਾਮਲ ਹਨ।


ਕਾਬਿਲੇਗੌਰ ਹੈ ਕਿ ਇਸ ਇਸ ਸਬੰਧੀ ਇੱਕ ਲਿਸਟ ਵੀ ਸਾਹਮਣੇ ਆਈ ਹੈ। ਜਿਸ ’ਚ ਕਈ ਸ਼ਹੀਦ ਸਿਪਾਹੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਗੱਲ ਆਖੀ ਗਈ ਹੈ।
ਇਹ ਵੀ ਪੜ੍ਹੋ : Dengue Larvae Found : ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ’ਚ ਮਿਲਿਆ ਲਾਰਵਾ, ਜਾਣੋ ਡੇਂਗੂ ਬੁਖ਼ਾਰ ਦੇ ਲੱਛਣ