Punjab Farmer News : 4 ਮਈ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ ,ਕਿਸਾਨਾਂ ਨੂੰ ਕੀਤੀ ਇਹ ਅਪੀਲ

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ ਨੂੰ ਹੋਣ ਵਾਲੀ ਮੀਟਿੰਗ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ 'ਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ

By  Shanker Badra May 1st 2025 07:46 PM

Punjab Farmer Meeting Postponed : ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ ਨੂੰ ਹੋਣ ਵਾਲੀ ਮੀਟਿੰਗ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ 'ਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਬਿਨ੍ਹਾਂ ਇਹ ਗੱਲਬਾਤ ਅਧੂਰੀ ਰਹੇਗੀ।

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਸੰਵਾਦ ਦੀ ਪ੍ਰਕਿਰਿਆ ਅੱਗੇ ਵਧ ਸਕੇ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਬੈਠਕ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ, ਜਿਸ ਤੋਂ ਬਾਅਦ ਹੀ ਅਗਲੀ ਬੈਠਕ ਦੀ ਤਰੀਕ ਫਾਈਨਲ ਕੀਤੀ ਜਾਵੇਗੀ। 

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਹੋਰ ਕਿਸਾਨ ਸੰਗਠਨਾਂ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸ਼ਮਿਲ ਨਾ ਕੀਤਾ ਜਾਵੇ। ਇਸ ਸੰਬੰਧੀ ਨੇ ਕੇਂਦਰ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਆਪਣੇ ਪੱਤਰ 'ਚ ਕਿਸਾਨਾਂ ਨੇ ਕਿਹਾ ਸੀ ਕਿ ਅਸੀ ਗੱਲਬਾਤ ਲਈ ਹਮੇਸ਼ਾ ਤਿਆਰ ਹਾਂ ਪਰ ਪੰਜਾਬ ਸਰਕਾਰ ਨੂੰ ਇਸ ਮੀਟਿੰਗ 'ਚ ਸ਼ਾਮਿਲ ਨਾ ਕੀਤਾ ਜਾਵੇ।

Related Post