Farmer Protest: ਜੇਕਰ ਤੁਸੀਂ ਟ੍ਰੇਨ ਦਾ ਸਫ਼ਰ ਕਰਨ ਜਾ ਰਹੇ ਹੋ ਤਾਂ ਇਹ ਖ਼ਬਰ ਹੈ ਤੁਹਾਡੇ ਲਈ ਜ਼ਰੂਰੀ !

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟ੍ਰੇਨਾਂ ਨੂੰ ਰੋਕ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਟ੍ਰੇਨਾਂ ਰੋਕੀਆਂ ਜਾਣਗੀਆਂ ਜਿਸ ਦੇ ਚੱਲਦੇ ਰੇਲ ਆਵਾਜਾਈ ਕਾਫੀ ਪ੍ਰਭਾਵਿਤ ਰਹੇਗੀ।

By  Aarti April 18th 2023 11:12 AM -- Updated: April 18th 2023 02:36 PM

Farmer Protest: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟ੍ਰੇਨਾਂ ਨੂੰ ਰੋਕ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਟ੍ਰੇਨਾਂ ਰੋਕੀਆਂ ਜਾਣਗੀਆਂ ਜਿਸ ਦੇ ਚੱਲਦੇ ਰੇਲ ਆਵਾਜਾਈ ਕਾਫੀ ਪ੍ਰਭਾਵਿਤ ਰਹੇਗੀ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਰੇਲ ਰੋਕੋ ਸੱਦੇ ਤੋਂ ਬਣਾਈ ਦੂਰੀ 

ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦੂਰੀ ਬਣਾਈ ਹੋਈ ਹੈ। ਦੱਸ ਦਈਏ ਕਿ  ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਆਪਣੀ ਜਥੇਬੰਦੀ ਨੂੰ ਰੇਲ ਰੋਕੋ ਪ੍ਰੋਗਰਾਮ ਤੋਂ ਦੂਰ ਕਰ ਦਿੱਤਾ ਹੈ। ਇਸ ਸਬੰਧ ’ਚ ਹਰਮੀਤ ਕਾਦੀਆਂ ਨੇ ਕਿਹਾ ਕਿ ਉਹ ਪਿਛਲੀਆਂ ਲਗਾਤਾਰ 6 ਮੀਟਿੰਗਾਂ ਤੋਂ ਦੂਰ ਹਨ। ਨਾਲ ਹੀ ਸੰਸਦ ਘਿਰਾਓ ਪ੍ਰੋਗਰਾਮ ਤੋਂ ਵੀ ਉਨ੍ਹਾਂ ਨੇ ਆਪਣੀ ਦੂਰੀ ਬਣਾਈ ਹੋਈ ਸੀ।  

18 ਥਾਂਵਾਂ 'ਤੇ ਰੋਕੀਆਂ ਜਾਣਗੀਆਂ ਟ੍ਰੇਨਾਂ 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ 'ਚ 18 ਥਾਵਾਂ 'ਤੇ ਟ੍ਰੇਨਾਂ ਰੋਕੀਆਂ ਜਾਣਗੀਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਕਿਸਾਨਾਂ ਨੇ ਕੀਤੀ ਆਮ ਲੋਕਾਂ ਨੂੰ ਅਪੀਲ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਭਰ ਵਿੱਚ ਅੰਮ੍ਰਿਤਸਰ, ਫਿਲੌਰ, ਸਮਰਾਲਾ ਅਤੇ ਮਾਲਵਾ ਖੇਤਰ ਬਠਿੰਡਾ, ਪਟਿਆਲਾ, ਫਿਰੋਜ਼ਪੁਰ ਵਿੱਚ 18 ਥਾਵਾਂ ’ਤੇ ਕਿਸਾਨ ਰੇਲ ਪਟੜੀ ’ਤੇ ਧਰਨਾ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਨਾਲ ਹੀ ਕਿਸਾਨ ਜਥੇਬੰਦੀਆਂ ਨੇ ਖ਼ੁਦ ਲੋਕਾਂ ਨੂੰ ਅੱਜ ਟ੍ਰੇਨਾਂ ਦਾ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ।

ਦੋਹਰੀ ਮਾਰ ਦਾ ਕਰਨਾ ਪੈ ਰਿਹਾ ਸਾਹਮਣਾ- ਕਿਸਾਨ

ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਦੇਵੇ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕੱਟ ਦੇ ਚੁੱਕਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਅਤੇ ਹੁਣ ਸਰਕਾਰਾਂ ਨੇ ਫਸਲਾਂ ਦੇ ਮੁੱਲ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Karnal Rice Mill Collapses:ਕਰਨਾਲ 'ਚ ਵੱਡਾ ਹਾਦਸਾ, ਰਾਈਸ ਮਿਲ ਦੀ ਇਮਾਰਤ ਢਹਿਣ ਕਾਰਨ 4 ਲੋਕਾਂ ਦੀ ਮੌਤ 20 ਦੇ ਕਰੀਬ ਜ਼ਖ਼ਮੀ

Related Post