Punjab Farmers Unhappy With Budget : ਪੰਜਾਬ ਦੇ ਹੱਥ ਇਸ ਵਾਰ ਵੀ ਰਹੇ ਖਾਲੀ; ਸੂਬੇ ਦੇ ਕਿਸਾਨ ਨਾਖੁਸ਼, ਕਿਹਾ- ਪੰਜਾਬ ਦੇ ਕਿਸਾਨਾਂ ਲਈ ਲਾਹੇਵੰਦ ਨਹੀਂ ਸੀ ਇਹ ਬਜਟ
ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ। ਤਨਖਾਹਦਾਰ ਕਰਮਚਾਰੀਆਂ ਨੂੰ ਵੀ 75,000 ਰੁਪਏ ਦੀ ਸਟੈਂਡਰਡ ਕਟੌਤੀ ਮਿਲੇਗੀ। ਪਰ ਇਸ ਵਾਰ ਵੀ ਪੰਜਾਬ ਦੇ ਹੱਥ ਕੁਝ ਵੀ ਨਹੀਂ ਲੱਗਿਆ ਹੈ ਜਿਸ ਕਾਰਨ ਕਿਸਾਨ ਨਿਰਾਸ਼ ਨਜਰ ਆ ਰਹੇ ਹਨ।
No Budget For Punjab : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ 1 ਫਰਵਰੀ, 2025 ਨੂੰ 2025-26 ਦਾ ਬਜਟ ਪੇਸ਼ ਕੀਤਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ। ਬਜਟ ਵਿੱਚ ਮੱਧ ਵਰਗ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ। ਤਨਖਾਹਦਾਰ ਕਰਮਚਾਰੀਆਂ ਨੂੰ ਵੀ 75,000 ਰੁਪਏ ਦੀ ਸਟੈਂਡਰਡ ਕਟੌਤੀ ਮਿਲੇਗੀ। ਪਰ ਇਸ ਵਾਰ ਵੀ ਪੰਜਾਬ ਦੇ ਹੱਥ ਕੁਝ ਵੀ ਨਹੀਂ ਲੱਗਿਆ ਹੈ ਜਿਸ ਕਾਰਨ ਕਿਸਾਨ ਨਿਰਾਸ਼ ਨਜਰ ਆ ਰਹੇ ਹਨ।
ਪੰਜਾਬ ਦੇ ਕਿਸਾਨ ਨਾਖੁਸ਼
ਦੇਸ਼ ਦੇ ਬਜਟ ’ਤੇ ਪੰਜਾਬ ਦੇ ਕਿਸਾਨ ਨਾਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਵੱਲੋਂ ਕਿਸਾਨ ਕ੍ਰੈਡਿਟ ਕਾਰਡ ’ਤੇ 3 ਲੱਖ ਦੀ ਲਿਮਟ 5 ਲੱਖ ਕਰਨ ’ਤੇ ਵੀ ਸਵਾਲ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹੱਥ ਇਸ ਵਾਰ ਵੀ ਖਾਲੀ ਹਨ। ਬਾਹਰਲੇ ਸੂਬਿਆਂ ਲਈ ਹੀ ਬਜਟ ’ਚ ਮੂੰਹ ਖੋਲ੍ਹੇ ਗਏ ਹਨ ਪਰ ਪੰਜਾਬ ਦੇ ਲਈ ਕੁਝ ਵੀ ਨਹੀਂ ਸੀ।
ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਹਰੇਕ ਸਾਲ ਬਜਟ ’ਚ ਕਿਸਾਨ ਸਪੈਸ਼ਲ ਪੈਕੇਜ ਦੀ ਮੰਗ ਕਰਦੇ ਹਨ ਪਰ ਅਫਸੋਸ ਕਿ ਸਰਕਾਰ ਦਾ ਅੱਠਵਾਂ ਬਜਟ ਵੀ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੇ ਲਈ ਲਾਹੇਵੰਦ ਨਹੀਂ ਰਿਹਾ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਐਮਐਸਪੀ ਸਣੇ ਹੋਰ ਮੰਗਾਂ ਨੂੰ ਲੈ ਕੇ ਰੋਸ ਜਤਾਇਆ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਇਨ੍ਹਾਂ ਮੰਗਾਂ ਨੂੰ ਪੂਰਾ ਹੋਣ ਤੱਕ ਮਰਨ ਵਰਤ ’ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ : Union Budget 2025 Live Updates : ਬਜਟ ਪੇਸ਼ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਸੰਬੋਧਨ, ਕਿਹਾ- ਹਰ ਭਾਰਤੀ ਦੇ ਸੁਪਨੇ ਨੂੰ ਪੂਰਾ ਕਰਨ ਵਾਲਾ ਬਜਟ