Punjab Flood Updates : ਪੰਜਾਬ ਚ ਮੀਂਹ ਲਈ ਰੈੱਡ ਅਲਰਟ ,ਹੜ੍ਹਾਂ ਨਾਲ ਪ੍ਰਭਾਵਿਤ 9 ਜ਼ਿਲ੍ਹੇ; ਘੱਗਰ ਦੇ ਪਾਣੀ ਦਾ ਵਧਿਆ ਪੱਧਰ

Punjab Flood Updates : ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ

By  Shanker Badra September 1st 2025 08:56 AM

Punjab Flood Updates : ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।

ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ। ਜ਼ੀਰਕਪੁਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਤੋਂ ਬਾਅਦ ਪਟਿਆਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਕੱਲ੍ਹ ਤੋਂ ਹੋ ਰਹੀ ਬਾਰਿਸ਼ ਤੋਂ ਬਾਅਦ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕਈ ਇਲਾਕੇ 2 ਤੋਂ 3 ਫੁੱਟ ਪਾਣੀ ਨਾਲ ਭਰ ਗਏ ਹਨ। ਅਜਨਾਲਾ, ਅੰਮ੍ਰਿਤਸਰ ਵਿੱਚ ਵੀ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅੰਮ੍ਰਿਤਸਰ ਦੇ ਘੋਨੇਵਾਲਾ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ ਆਲੇ-ਦੁਆਲੇ ਦਾ 15 ਕਿਲੋਮੀਟਰ ਖੇਤਰ ਹੜ੍ਹ ਦੀ ਲਪੇਟ ਵਿੱਚ ਆ ਗਿਆ ਹੈ। ਪਾਣੀ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ ਹੈ, ਇਸ ਲਈ ਪ੍ਰਸ਼ਾਸਨ ਚੌਕਸ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲਾ ਦੀ ਦੂਰੀ ਸਿਰਫ਼ 10 ਕਿਲੋਮੀਟਰ ਹੈ।

ਸਰਕਾਰ ਅਤੇ ਐਨਡੀਆਰਐਫ ਦੀਆਂ 11 ਟੀਮਾਂ ਰਾਹਤ ਕਾਰਜਾਂ ਲਈ ਸਰਗਰਮ ਹਨ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਵੀ ਫੌਜ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਐਨਡੀਆਰਐਫ ਦੀ ਬਟਾਲੀਅਨ 7 ਦੀ ਟੀਮ ਨੇ ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਚਾਇਆ। ਇੱਕ ਹੋਰ ਜ਼ਿਲ੍ਹੇ ਵਿੱਚ ਇੱਕ ਬਜ਼ੁਰਗ ਔਰਤ ਨੂੰ ਬਚਾਇਆ ਗਿਆ ਅਤੇ ਇਲਾਜ ਕੀਤਾ ਗਿਆ।


Related Post