ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜ਼ਮਾਨਤ ਦੇ ਦਿੱਤੀ।

By  Ramandeep Kaur June 3rd 2023 02:21 PM -- Updated: June 3rd 2023 05:39 PM

ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜ਼ਮਾਨਤ ਦੇ ਦਿੱਤੀ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ-ਦੋ ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦਿੱਤੀ। 

ਵਕੀਲ ਦੀ ਦਲੀਲ 'ਤੇ ਮਿਲੀ ਜ਼ਮਾਨਤ

ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਅਦਾਲਤ ਵਿੱਚ ਬਹਿਸ ਕਰਦਿਆਂ ਉਨ੍ਹਾਂ ਸਾਰੇ ਦੋਸ਼ੀਆਂ ਦੀਆਂ ਉਦਾਹਰਣਾਂ ਦਿੱਤੀਆਂ ਜੋ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁਕੇ ਹਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ 'ਤੇ ਰਿਹਾਅ ਵੀ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ।

27 ਸਾਲ ਪਹਿਲਾ ਪੂਰੀ ਕਰ ਚੁੱਕਿਆ ਹੈ ਸਜ਼ਾ

ਮਿਲੀ ਜਾਣਕਾਰੀ ਮੁਤਾਬਕ ਗੁਰਮੀਤ 27 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਕੱਟ ਰਹੇ ਸਨ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਨੇ ਇਸ ਆਧਾਰ 'ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿਚ 27 ਸਾਲ ਪੂਰੇ ਕਰ ਚੁੱਕੇ ਹਨ। ਉਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕਈ ਹੋਰ ਉਮਰ ਕੈਦੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ 'ਤੇ ਰਿਹਾਅ ਕੀਤਾ ਗਿਆ ਸੀ।


ਗਗਨਦੀਪ ਅਹੂਜਾ ਦੇ ਸਹਿਯੋਗ ਨਾਲ....

Related Post