OP Soni Arrest: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

By  Aarti July 9th 2023 09:11 PM -- Updated: July 9th 2023 09:50 PM

OP Soni Arrest:  ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਨੇ ਆਮਦਨ ਤੋਂ ਜਿਆਦਾ ਆਮਦਨ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਬਣਾਈਆਂ।

Related Post