Punjab Government Debt : ਕਰਜ਼ੇ ਦੀ ਦਲਦਲ ਚ ਪੰਜਾਬ; ਸਰਕਾਰ ਨੇ ਮੁੜ ਲਿਆ 1300 ਕਰੋੜ ਦਾ ਕਰਜ਼
ਪਿਛਲੇ 20 ਦਿਨਾਂ ਵਿੱਚ ਸਰਕਾਰ ਵੱਲੋਂ ਇਹ ਦੂਜੀ ਵਾਰ ਕਰਜ਼ ਲਿਆ ਗਿਆ ਹੈ ਅਤੇ ਪਹਿਲਾਂ 2 ਅਪਰੈਲ ਨੂੰ 1500 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਓਪਨ ਮਾਰਕਿਟ ਵਿੱਚੋਂ ਲੈ ਚੁੱਕੀ ਹੈ।
Punjab Government Debt : ਪੰਜਾਬ ਸਰਕਾਰ ਲਗਾਤਾਰ ਹੀ ਕਰਜ਼ੇ ਦੀ ਦਲਦਲ ਵਿੱਚ ਫਸਦੀ ਨਜ਼ਰ ਆ ਰਹੀ ਹੈ ਅਤੇ ਹਰ ਮਹੀਨੇ ਹੀ ਸਰਕਾਰ ਵੱਲੋਂ ਲਗਾਤਾਰ ਨਵਾਂ ਕਰਜ਼ਾ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਇੱਕ ਵਾਰ ਫੇਰ ਤੋਂ ਪੰਜਾਬ ਸਰਕਾਰ ਵੱਲੋਂ ਕਰਜ਼ਾ ਲਿਆ ਗਿਆ ਹੈ। ਸਰਕਾਰ ਵੱਲੋਂ 21 ਅਪ੍ਰੈਲ ਨੂੰ ਮਾਰਕਿਟ ਚੋਂ 1300 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ।
ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਿਛਲੇ 20 ਦਿਨਾਂ ਵਿੱਚ ਸਰਕਾਰ ਵੱਲੋਂ ਇਹ ਦੂਜੀ ਵਾਰ ਕਰਜ਼ ਲਿਆ ਗਿਆ ਹੈ ਅਤੇ ਪਹਿਲਾਂ 2 ਅਪ੍ਰੈਲ ਨੂੰ 1500 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਓਪਨ ਮਾਰਕਿਟ ਵਿੱਚੋਂ ਲੈ ਚੁੱਕੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 31 ਜਨਵਰੀ ਨੂੰ 1 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ਸੀ। ਇਹ ਕਰਜਾ ਸਰਕਾਰ ਨੇ ਸਰਕਾਰੀ ਸਟਾਕ ਗਹਿਣੇ ਰੱਖ ਕੇ ਲਿਆ ਸੀ।
ਕਾਬਿਲੇਗੌਰ ਹੈ ਕਿ 31 ਜਨਵਰੀ ਨੂੰ ਲਿਆ ਹੋਇਆ ਕਰਜ਼ੇ ਲਈ ਸਾਲ 2038 ਤੱਕ ਕਿਸ਼ਤਾਂ ਭਰਨੀਆਂ ਹੋਣਗੀਆਂ। ਪੰਜਾਬ ਸਰਕਾਰ ਪਹਿਲਾਂ ਵੀ ਕਈ ਵਾਰ ਕਰਜ਼ਾ ਲੈ ਚੁੱਕੀ ਹੈ। ਇਸ ਸਮੇਂ ਪੰਜਾਬ ਕਰਜ਼ ਲੈਣ ’ਚ ਦੂਜੇ ਨੰਬਰ ’ਤੇ ਹੈ। ਨਾਲ ਹੀ ਪੰਜਾਬ ’ਤੇ ਇਸ ਸਮੇਂ 4 ਲੱਖ ਕਰੋੜ ਦਾ ਕਰਜ਼ਾ ਹੈ।