Amritsar News : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਚ ਵੱਡਾ ਫੇਰਬਦਲ, ਜਾਣੋ ਕੌਣ ਹਨ ਨਵੇਂ ਚੇਅਰਮੈਨ ਕਰਮਜੀਤ ਸਿੰਘ ਰਿੰਟੂ
Amritsar Improvement Trust News : ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (Amritsar Improvement Trust ) ਵਿੱਚ ਵੱਡਾ ਫੇਰਬਦਲ ਕਰਦੇ ਹੋਏ ਸਾਬਕਾ ਮੇਅਰ ਅਤੇ ਪਾਰਟੀ ਲੀਡਰ ਕਰਮਜੀਤ ਸਿੰਘ ਰਿੰਟੂ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
Karamjit Rintu News : ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (Amritsar Improvement Trust ) ਵਿੱਚ ਵੱਡਾ ਫੇਰਬਦਲ ਕਰਦੇ ਹੋਏ ਸਾਬਕਾ ਮੇਅਰ ਅਤੇ ਪਾਰਟੀ ਲੀਡਰ ਕਰਮਜੀਤ ਸਿੰਘ ਰਿੰਟੂ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਿੰਟੂ ਮੌਜੂਦਾ ਚੇਅਰਮੈਨ ਅਸ਼ੋਕ ਤਲਵਾਰ ਦੀ ਥਾਂ ਲੈਣਗੇ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਫੇਰਬਦਲ ਕਰਦੇ ਹੋਏ ਸਾਰੇ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਨੂੰ ਬਦਲ ਦਿੱਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਦੇ ਮੇਅਰ ਰਹਿ ਚੁੱਕੇ ਹਨ।
ਕਰਮਜੀਤ ਸਿੰਘ ਰਿੰਟੂ, ਕਾਂਗਰਸ ਸਰਕਾਰ ਵੇਲੇ ਅੰਮ੍ਰਿਤਸਰ ਦੇ ਮੇਅਰ ਸਨ। ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਇਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇ ਦਿੱਤਾ ਸੀ। ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਚੋਣਾਂ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੀ ਕਾਫੀ ਮਦਦ ਕੀਤੀ ਸੀ ਤੇ ਕਈ ਕਾਂਗਰਸੀ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ, ਜਿਸ ਦਾ ਸਦਕਾ ਅੱਜ ਪੰਜਾਬ ਸਰਕਾਰ ਵੱਲੋਂ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਲਗਾ ਦਿੱਤਾ।