Punjab Stubble Burning: ਪਰਾਲੀ ਸਾੜਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਦੀ ਸਖ਼ਤੀ, 776 ਨੋਡਲ ਅਧਿਕਾਰੀ ਕੀਤੇ ਤੈਨਾਤ

ਪੰਜਾਬ ’ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਲਈ ਸਰਕਾਰ ਵੱਲੋਂ ਸਖਤੀ ਵਰਤਣ ਦੀ ਤਿਆਰੀ ’ਚ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 776 ਨੋਡਲ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ।

By  Aarti October 4th 2023 01:08 PM -- Updated: October 4th 2023 06:15 PM

Punjab Stubble Burningਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਕਿਉਂਕਿ ਪਿਛਲੇ ਪੰਜ ਦਿਨਾਂ ਤੋਂ ਸੂਬੇ ਭਰ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਦੱਸ ਦਈਏ ਕਿ 27 ਸਤੰਬਰ ਤੋਂ 2 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਸ਼ਿਖਰ ’ਤੇ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ’ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਲਈ ਸਰਕਾਰ ਵੱਲੋਂ ਸਖਤੀ ਵਰਤਣ ਦੀ ਤਿਆਰੀ ’ਚ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 776 ਨੋਡਲ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। 

776 ਨੋਡਲ ਅਤੇ ਕਲੱਸਟਰ ਅਫਸਰ ਨਿਯੁਕਤ ਕੀਤੇ

ਪੰਜਾਬ ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਪਿੰਡਾਂ ਵਿੱਚ 776 ਨੋਡਲ ਅਤੇ ਕਲੱਸਟਰ ਅਫਸਰ ਨਿਯੁਕਤ ਕੀਤੇ ਹਨ। ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕਈ ਹੋਰ ਅਫਸਰ ਵੀ ਨਿਯੁਕਤ ਕੀਤੇ ਗਏ ਹਨ।

ਸਹਿਯੋਗ ਦੇਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਖੇਤੀ ਨੂੰ ਅੱਗ ਲਗਾਉਣ ਦਾ ਅਭਿਆਸ ਜਾਰੀ ਰੱਖਣਗੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੂਜੇ ਪਾਸੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ

ਇਨ੍ਹਾਂ ਹੀ ਨਹੀਂ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਵੇਗੀ ਉਨ੍ਹਾਂ ਦੇ ਖਿਲਾਫ ਨੋਡਲ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਰੈਵੇਨਿਊ ਕਾਰਡਾਂ 'ਤੇ ਲਾਲ ਲਕੀਰ ਮਾਰ ਦਿੱਤੀ ਜਾਵੇਗੀ। ਇਸ ਨਾਲ ਉਕਤ ਕਿਸਾਨ ਭਵਿੱਖ ’ਚ ਬੈਂਕਾਂ ਤੋਂ ਕਰਜ਼ਾ ਲੈਣ ਤੋਂ ਅਸਮਰਥ ਹੋ ਜਾਣਗੇ।

ਇਹ ਸਭ ਕੁਝ ਲੋਕਸਭਾ ਚੋਣਾਂ ਕਾਰਨ ਹੋ ਰਿਹਾ- ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਣ ਅਤੇ ਕੇਂਦਰ ਸਰਕਾਰ ਨੂੰ ਸਰਵੇ ਰਿਪੋਰਟ ਸੌਂਪਣ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਵੱਡਾ ਬਿਆਨ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਅਜਿਹੇ ਕਈ ਸਰਵੇਖਣ ਕੀਤੇ ਜਾ ਚੁੱਕੇ ਹਨ। ਪੰਜਾਬ ਕਿਸੇ ਨੂੰ ਪਾਣੀ ਨਹੀਂ ਦੇਵੇਗਾ। ਲੰਬੇ ਸਮੇਂ ਤੋਂ ਇਹੋ ਚੱਲਦਾ ਆ ਰਿਹਾ ਹੈ ਕਿ ਇਹ ਸਰਵੇਖਣ ਕਰੇਗਾ ਅਤੇ ਉਹ ਸਰਵੇਖਣ ਕਰੇਗਾ। ਇਹ ਸਭ ਕੁਝ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਹੋ ਰਿਹਾ ਹੈ।

ਇਹ ਵੀ ਪੜ੍ਹੋ: Sangrur Soldier Martyr: ਕਾਰਗਿਲ 'ਚ ਸੁਨਾਮ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਸ਼ਹੀਦ, ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Related Post