Singer Jordan Sandhu Security Withdraws : ਗੈਂਗਸਟਰਾਂ ਕੋਲੋਂ ਮਿਲੀ ਧਮਕੀ ਵਿਚਾਲੇ ਗਾਇਕ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਸ

ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

By  Aarti February 26th 2026 12:03 PM -- Updated: February 26th 2026 01:31 PM

Singer Jordan Sandhu Security Withdraws :  ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। 

ਦੱਸ ਦਈਏ ਕਿ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੇ ਗਾਇਕ ਨੂੰ ਕਿਹਾ ਹੈ ਕਿ ਜਦੋਂ ਉਹ ਘਰੋਂ ਨਿਕਲੇਗਾ ਤਾਂ ਉਹ ਗੋਲੀ ਮਾਰ ਦੇਣਗੇ। ਇਸ ਧਮਕੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਗਾਇਕ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਹੈ। 

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਜੋਰਡਨ ਸੰਧੂ ਦੀ ਸੁਰੱਖਿਆ ਵਾਪਸ ਲੈਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਕਾਲੀ ਲੀਡਰਾਂ ਨੂੰ ਮਿਲਣ ਤੋਂ ਬਾਅਦ ਸੁਰੱਖਿਆ ਵਾਪਸ ਲਈ ਜਾਂਦੀ ਹੈ। 

ਦੱਸ ਦਈਏ ਕਿ ਇਕ ਵਿਆਹ ਸਮਾਗਮ ’ਚ ਬਿਕਰਮ ਸਿੰਘ ਮਜੀਠੀਆ ਦੇ ਨਾਲ ਗਾਇਕ ਜੋਰਡਨ ਸੰਧੂ ਨਜ਼ਰ ਆਏ ਸੀ। ਕਿਹਾ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਲਈ ਗਾਉਣ ਤੇ ਬੋਲੀਆਂ ਪਾਉਣ ਮਗਰੋਂ ਇਹ ਐਕਸ਼ਨ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਾਬਾ ਘਾਲਾ ਤੇ ਕਈਆਂ ਦੀ ਸੁਰੱਖਿਆ ਵੀ ਵਾਪਸ ਲਈ ਜਾ ਚੁੱਕੀ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਗਾਇਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। 

29 ਮਈ 2022 ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ

ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘੇਰੇ ਵਿੱਚ ਕਟੌਤੀ ਕਰਨ ਤੋਂ ਇੱਕ ਦਿਨ ਬਾਅਦ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਮੂਸੇਵਾਲਾ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਪੰਜਾਬੀ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। 

Related Post