Punjab Bus News : ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ; ਬੱਸ ਸਟੈਂਡ ਰਹਿਣਗੇ ਬੰਦ
ਮਿਲੀ ਜਾਣਕਾਰੀ ਮੁਤਾਬਿਕ ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ। ਪਨਬਸ ਵਰਕਸ਼ਾਪ ਕਾਮਿਆਂ ਦੀ ਤਨਖਾਹ ਨਾ ਆਉਣ ਤੋਂ ਠੇਕਾ ਮੁਲਾਜ਼ਮ ਭੜਕੇ ਪਏ ਹਨ।
Punjab Bus News : ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੱਜ 2 ਘੰਟਿਆਂ (10 ਵਜੇ ਤੋਂ 12 ਵਜੇ) ਲਈ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਸਫਰ ਕਰਨ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ। ਪਨਬਸ ਵਰਕਸ਼ਾਪ ਕਾਮਿਆਂ ਦੀ ਤਨਖਾਹ ਨਾ ਆਉਣ ਤੋਂ ਠੇਕਾ ਮੁਲਾਜ਼ਮ ਭੜਕੇ ਪਏ ਹਨ।
ਦੱਸ ਦਈਏ ਕਿ ਪੱਕੀਆਂ ਨੌਕਰੀਆਂ ਸਮੇਤ ਹੋਰ ਮੰਗਾਂ ਨੂੰ ਲੈ ਕੇ ਠੇਕਾ ਕਰਮਚਾਰੀਆਂ ਵੱਲੋਂ 20 ਮਈ ਤੋਂ ਤਿੰਨ ਦਿਨਾਂ ਦੀ ਹੜਤਾਲ ਦਾ ਸੱਦਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪਨਬੱਸ ਵਰਕਸ਼ਾਪ ਦੇ ਕਰਮਚਾਰੀਆਂ ਨੇ ਤਨਖਾਹਾਂ ਨਾ ਮਿਲਣ ਕਾਰਨ 20 ਮਈ ਨੂੰ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : Batala Encounter - ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬਟਾਲਾ 'ਚ ਹਰਵਿੰਦਰ ਰਿੰਦਾ ਦੇ 6 ਗੁਰਗੇ ਗ੍ਰਿਫ਼ਤਾਰ