Punjab Government Bus Strike : ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ; ਵਿਭਾਗ ਨੇ ਕਰਮਚਾਰੀਆਂ ਨੂੰ ਮੀਟਿੰਗ ਲਈ ਭੇਜਿਆ ਸੱਦਾ

ਉੱਥੇ ਹੀ ਦੂਜੇ ਪਾਸੇ ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਦੀ ਸਿਵਲ ਸੱਕਤਰੇਤ ’ਚ 11 ਵਜੇ ਮੀਟਿੰਗ ਹੋਵੇਗੀ। ਇਸ ਮੀਟਿੰਗ ਦੇ ਨਾਲ ਇਹ ਲਗ ਰਿਹਾ ਹੈ ਕਿ ਕਰਮਚਾਰੀਆਂ ਦੇ ਰੋਸ ਅੱਗੇ ਮਾਨ ਸਰਕਾਰ ਝੁਕ ਗਈ ਹੈ।

By  Aarti August 14th 2025 09:52 AM

Punjab Government Bus Strike :  ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਇਹੀ ਕਾਰਨ ਹੈ ਕਿ ਯੂਨੀਅਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।

ਉੱਥੇ ਹੀ ਦੂਜੇ ਪਾਸੇ ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਦੀ ਸਿਵਲ ਸੱਕਤਰੇਤ ’ਚ 11 ਵਜੇ ਮੀਟਿੰਗ ਹੋਵੇਗੀ। ਇਸ ਮੀਟਿੰਗ ਦੇ ਨਾਲ ਇਹ ਲਗ ਰਿਹਾ ਹੈ ਕਿ ਕਰਮਚਾਰੀਆਂ ਦੇ ਰੋਸ ਅੱਗੇ ਮਾਨ ਸਰਕਾਰ ਝੁਕ ਗਈ ਹੈ। 

ਯੂਨੀਅਨ ਦੇ ਮੁਖੀ ਰਣਜੀਤ ਬਾਵਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਕਿਲੋਮੀਟਰ ਸਕੀਮ 'ਤੇ ਬੱਸਾਂ ਚਲਾਉਣ ਦਾ ਟੈਂਡਰ ਰੱਦ ਕੀਤਾ ਜਾਵੇ, ਪਰ ਇਸ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਵੀਰਵਾਰ ਤੋਂ ਸੜਕਾਂ ਜਾਮ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੌਰਾਨ, ਲੰਬੇ ਅਤੇ ਸਥਾਨਕ ਰੂਟਾਂ 'ਤੇ ਬੱਸਾਂ ਨਹੀਂ ਚੱਲਣਗੀਆਂ। ਜੋ ਬੱਸਾਂ ਪਹਿਲਾਂ ਹੀ ਲੰਬੇ ਰੂਟਾਂ 'ਤੇ ਚੱਲ ਚੁੱਕੀਆਂ ਹਨ, ਉਨ੍ਹਾਂ ਨੂੰ ਦੁਬਾਰਾ ਰੂਟਾਂ 'ਤੇ ਨਹੀਂ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਠੇਕਾ ਕਰਮਚਾਰੀਆਂ ਨੂੰ ਸਥਾਈ ਕਰਨ ਦੀ ਉਨ੍ਹਾਂ ਦੀ ਮੰਗ ਵੀ ਪੂਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਜ਼ੁਲਮ ਕਾਰਨ ਉਹ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਉਣਗੇ।

Related Post