Punjab Bus Strike Update : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ
ਦੱਸ ਦਈਏ ਕਿ ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਵੱਲੋਂ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ 24, 25 ਤੇ 26 ਜੂਨ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਸੀ।
Punjab Government Buses Strike : ਪੰਜਾਬ ’ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਬੱਸਾਂ ਦੀ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਦੱਸ ਦਈਏ ਕਿ ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਵੱਲੋਂ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ 24, 25 ਤੇ 26 ਜੂਨ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਸੀ।
ਇਸ ਸਬੰਧੀ ਯੂਨੀਅਨ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਮੁਤਾਬਿਕ ਸ਼ਘੰਰਸ਼ ਦੌਰਾਨ ਹੋਏ ਪਰਚੇ ਰੱਦ ਕਰਨ ਦੀ ਫਾਇਲ ਵਿਭਾਗ ਅਤੇ ਸਰਕਾਰ ਵੱਲੋ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਅਤੇ ਨਾਲ ਹੀ ਜਥੇਬੰਦੀ ਦੀਆਂ ਮੰਗਾ ਸਬੰਧੀ ਕੱਲ ਮਿਤੀ 24 ਜੂਨ 2026 ਨੂੰ ਮਾਨਯੋਗ ਵਿੱਤ ਮੰਤਰੀ/ਟਰਾਸਪੋਰਟ ਮੰਤਰੀ ਨਾਲ ਪੈਨਿਲ ਮੀਟਿੰਗ ਤੈਅ ਹੋਈ ਹੈ। ਜਿਸ ਨੂੰ ਮੁੱਖ ਰੱਖਦਿਆਂ 24 ਜੂਨ ਦੀ ਹੜਤਾਲ ਨੂੰ ਮੁਲਤਵੀ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਅਗਲੀ ਰਣਨੀਤੀ ਮੀਟਿੰਗ ਮਗਰੋਂ ਤਿਆਰ ਕੀਤੀ ਜਾਵੇਗੀ।
ਉੱਥੇ ਹੀ ਜੇਕਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮਾਂ ਦੇ ਤਹਿਤ ਬੱਸਾਂ ਪਾ ਰਹੀ ਹੈ ਅਤੇ ਨਵੀਆਂ ਸਰਕਾਰੀ ਬੱਸਾਂ ਨਹੀਂ ਪਾਈਆਂ ਜਾ ਰਹੀਆਂ। ਨਾਲ ਹੀ ਉਨ੍ਹਾਂ ਦੇ ਕੁਝ ਸਾਥੀ ਨਜਾਇਜ਼ ਜੇਲਾਂ ਦੇ ਵਿੱਚ ਬੰਦ ਕੀਤੇ ਹੋਏ ਨੇ, ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਲਟਾ ਮੁਲਾਜ਼ਮਾਂ ਨੂੰ ਦਬਾਉਣ ਦੇ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : Majitha Municipal Council: ਮਜੀਠਾ ਨਗਰ ਕੌਂਸਲ ਪ੍ਰਧਾਨ ਦੀ ਅੱਜ ਹੋਵੇਗੀ ਚੋਣ , ਬਿਕਰਮ ਮਜੀਠੀਆ 2 ਵਜੇ ਪਹੁੰਚਣਗੇ ਮਜੀਠਾ