Punjab News : ਫਰਲੋ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ , ਸਵੇਰੇ 9 ਵਜੇ ਤੋਂ ਸ਼ਾਮ ਤੱਕ ਦਫ਼ਤਰਾਂ ਚ ਹਾਜ਼ਰ ਰਹਿਣਗੇ ਮਾਲ ਅਧਿਕਾਰੀ , ਆਨਲਾਈਨ ਲੱਗੇਗੀ ਹਾਜ਼ਰੀ
Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਫਰਲੋ ਖ਼ਤਮ ਕਰਨ ਲਈ ਵੱਡਾ ਫੈਸਲਾ ਲਿਆ ਹੈ। ਜਿਸ ਨਾਲ ਹੁਣ ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਾਂ ਦੀ ਮਨਮਾਨੀ ਵੀ ਬੰਦ ਹੋਵੇਗੀ। ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਲਈ ਦਫ਼ਤਰਾਂ ‘ਚ ਹਾਜ਼ਰੀ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ
Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਫਰਲੋ ਖ਼ਤਮ ਕਰਨ ਲਈ ਵੱਡਾ ਫੈਸਲਾ ਲਿਆ ਹੈ। ਜਿਸ ਨਾਲ ਹੁਣ ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਾਂ ਦੀ ਮਨਮਾਨੀ ਵੀ ਬੰਦ ਹੋਵੇਗੀ। ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਲਈ ਦਫ਼ਤਰਾਂ ‘ਚ ਹਾਜ਼ਰੀ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਮਾਲ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ,ਨਾਇਬ ਤਹਿਸੀਲਦਾਰ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਸਵੇਰੇ 9 ਵਜੇ ਤੱਕ ਹਰ ਹਾਲਤ ਆਪਣੇ ਦਫ਼ਤਰ ਪੁੱਜਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁਲਾਜ਼ਮਾਂ ਦੀ ਸਵੇਰੇ 9 ਵਜੇ ਤੋਂ ਸ਼ਾਮ ਤੱਕ ਦਫ਼ਤਰਾਂ 'ਚ ਹਾਜ਼ਰੀ ਲਾਜ਼ਮੀ ਹੈ ਅਤੇ ਉਨ੍ਹਾਂ ਨੂੰ ਵਿਭਾਗ ਵੱਲੋਂ ਤਿਆਰ ਕੀਤੇ ਐਮ ਸੇਵਾ ਐਪ ਰਾਹੀਂ ਆਪਣੀ ਹਾਜ਼ਰੀ ਲਗਾਉਣੀ ਹੋਵੇਗੀ। ਜੇਕਰ ਕੋਈ ਵੀ ਮਾਲ ਅਧਿਕਾਰੀ ਐਮ ਸੇਵਾ ਐਪ ਰਾਹੀਂ ਹਾਜ਼ਰੀ ਨਹੀਂ ਲਗਾਵੇਗਾ ਤਾਂ ਉਸ ਨੂੰ ਗ਼ੈਰ ਹਾਜ਼ਰ ਮੰਨਿਆ ਜਾਵੇਗਾ।
ਸੂਬਾ ਸਰਕਾਰ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਖਾਲੀ ਸਟੇਸ਼ਨ 'ਤੇ ਬਦਲਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕੋਈ ਵੀ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ। ਆਨਲਾਈਨ ਸਮਾਂ ਲੈਣ ਵਾਲੇ ਲੋਕਾਂ ਦੀ ਰਜਿਸਟਰੀ ਉਸੇ ਦਿਨ ਯਕੀਨੀ ਬਣਾਏ ਜਾਵੇ।