ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਾਰਜਕਾਲ ਪੂਰੀਆਂ ਕਰ ਚੁੱਕੀਆਂ ਪੰਚਾਇਤਾਂ ਕੀਤੀਆਂ ਭੰਗ

By  KRISHAN KUMAR SHARMA February 28th 2024 03:38 PM

ਪੀਟੀਸੀ ਨਿਊਜ਼ ਡੈਸਕ: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਸਰਕਾਰ (Punjab Government) ਨੇ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ (Panchayat Elections) ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਸਰਕਾਰ ਦੇ ਅਧਿਕਾਰੀ ਇਸ ਦਾ ਕੰਮਕਾਜ ਦੇਖਣਗੇ। ਦੱਸ ਦਈਏ ਕਿ ਇਸਤੋਂ ਪਹਿਲਾਂ ਸਰਕਾਰ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ, ਜਿਸ ਦਾ ਕੁੱਝ ਗ੍ਰਾਮ ਪੰਚਾਇਤਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਾਲਤੀ ਦਾਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ।

ਦਿ

ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਪਹਿਲੇ ਪੜਾਅ ’ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 19 ਸਤੰਬਰ 2018 ਨੂੰ ਹੋਈਆਂ ਸਨ ਅਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਮਈ 2013 ’ਚ ਪੰਚਾਇਤੀ ਚੋਣਾਂ ਹੋਈਆਂ ਸਨ। 2018 'ਚ ਹੋਈਆਂ ਚੋਣਾਂ ਵਿੱਚ 13276 ਸਰਪੰਚ ਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ।

Related Post