Punjab Government ਨੇ ਮੁੜ ਚੁੱਕਿਆ ਇੱਕ ਹਜ਼ਾਰ ਕਰੋੜ ਦਾ ਕਰਜ਼ਾ; ਸਰਕਾਰ ਵੱਲੋਂ ਐਸਡੀਐਲ ਬਾਂਡ ਕੀਤੇ ਗਏ ਜਾਰੀ
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਮਾਰਕਿਟ ’ਚੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ। ਕਰਜ਼ਾ ਲੈਣ ਲਈ ਪੰਜਾਬ ਸਰਕਾਰ ਨੇ ਐਸਡੀਐਲ ਵੀ ਜਾਰੀ ਕੀਤੇ ਹਨ।
Punjab Government Debt News : ਇੱਕ ਪਾਸੇ ਜਿੱਥੇ ਪਹਿਲਾਂ ਹੀ ਪੰਜਾਬ ਸਰਕਾਰ ਕਰਜ਼ੇ ਦੇ ਭਾਰ ਹੇਠ ਹੈ। ਇਸ ਦੇ ਦੂਜੇ ਪਾਸੇ ਇੱਕ ਵਾਰ ਫੇਰ ਤੋਂ ਪੰਜਾਬ ਸਰਕਾਰ ਕਰਜ਼ਾ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਮਾਰਕਿਟ ’ਚੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ। ਕਰਜ਼ਾ ਲੈਣ ਲਈ ਪੰਜਾਬ ਸਰਕਾਰ ਨੇ ਐਸਡੀਐਲ ਵੀ ਜਾਰੀ ਕੀਤੇ ਹਨ। ਇਸ ਕਰਜ਼ੇ ਨੂੰ ਪੰਜਾਬ ਸਰਕਾਰ ਸਾਲ 2033 ਤੱਕ ਵਾਪਿਸ ਕਰੇਗੀ। 18 ਸਤੰਬਰ ਨੂੰ ਹੀ ਨੋਟੀਫਿਕੇਸ਼ਨ ਜਾਰੀ ਕਰਦਿਆਂ 6.98 ਫੀਸਦ ਦੀ ਦਰ ਨਾਲ ਐਸਡੀਐਲ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖਜਾਨੇ ਦੀ ਹਾਲਤ ਮਾੜੀ ਨਾ ਹੋਣ ਦਾ ਦਾਅਵਾ ਕਰਨ ਦੇ - ਬਾਵਜੂਦ ਸਰਕਾਰ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਹਰ ਮਹੀਨੇ - ਕਰਜ਼ਾ ਚੁੱਕਦੀ ਨਜ਼ਰ ਆ ਰਹੀ ਹੈ। 18 ਸਤੰਬਰ ਨੂੰ ਹੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 6.98 ਫੀਸਦੀ ਦਰ ਨਾਲ ਐਸਡੀਐਲ ਜਾਰੀ ਕੀਤਾ ਗਿਆ ਹੈ, ਇਸ ਨਾਲ ਪੰਜਾਬ ਸਰਕਾਰ ਵਲੋਂ ਮਾਰਕਿਟ ਵਿੱਚੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ੇ ਲਿਆ ਹੈ।
ਪੰਜਾਬ ਸਰਕਾਰ ਵੱਲੋਂ ਇਸ ਕਰਜ਼ੇ ਦੀ ਵਾਪਸੀ ਅਗਲੇ 8 ਸਾਲਾਂ ਦੌਰਾਨ ਕੀਤੀ ਜਾਣੀ ਹੈ ਅਤੇ 29 ਸਤੰਬਰ 2033 ਤੱਕ ਇਸ ਕਰਜ਼ੇ ਦੀ ਵਾਪਸੀ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ : Bathinda ਜੀਦਾ ਪਿੰਡ ਬਲਾਸਟ ਮਾਮਲਾ; ਅੱਜ ਵੀ ਕੈਮੀਕਲ ਨੂੰ ਨਸ਼ਟ ਕਰਨ ਦੀ ਕਾਰਵਾਈ ਰਹੇਗੀ ਜਾਰੀ