Punjab School: ਵੱਡੀ ਖ਼ਬਰ! ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਸਮਾਂ ਬਦਲ ਜਾਵੇਗਾ।

By  Amritpal Singh October 30th 2023 01:50 PM -- Updated: October 30th 2023 02:02 PM

Punjab News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗਾ। ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ 

ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।

Related Post