Petrol And Diesel Price In Punjab: ਪੰਜਾਬੀਆਂ ‘ਤੇ ਮਹਿੰਗਾਈ ਦੀ ਨਵੀਂ ਮਾਰ, ਸੂਬੇ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਪੰਜਾਬੀਆਂ ‘ਤੇ ਮਹਿੰਗਾਈ ਦੀ ਨਵੀਂ ਮਾਰ ਪਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਸੂਬੇ ‘ਚ ਪੈਟਰੋਲ ਜ਼ੀਜਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।

By  Aarti June 11th 2023 12:01 PM -- Updated: June 11th 2023 12:49 PM

Petrol And Diesel Price In Punjab: ਪੰਜਾਬੀਆਂ ‘ਤੇ ਮਹਿੰਗਾਈ ਦੀ ਨਵੀਂ ਮਾਰ ਪਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਸੂਬੇ ‘ਚ ਪੈਟਰੋਲ ਜ਼ੀਜਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਦੇ ਵਲੋਂ ਪੈਟਰੋਲ-ਡੀਜ਼ਲ ‘ਤੇ ਇੱਕ ਰੁਪਿਆ ਵੈਟ ਵਧਾ ਦਿੱਤਾ ਗਿਆ ਹੈ, ਜਿਸ ਮਗਰੋਂ ਪੈਟਰੋਲ ਡੀਜ਼ਲ ਮਹਿੰਗਾ ਹੋ ਗਿਆ ਹੈ। 

ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵੱਧਣ ਤੋਂ ਬਾਅਦ ਇੱਕ-ਇੱਕ ਰੁਪਏ ਦਾ ਵਾਧਾ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਸੂਬੇ 'ਚ ਪੈਟਰੋਲ ਦੀਆਂ ਕੀਮਤਾਂ 98.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲੀਟਰ ਹੋਵੇਗੀ। ਇਹ ਕੀਮਤਾ ਪੰਜਾਬ ‘ਚ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ।  

ਵਿਰੋਧੀਆਂ ਦੇ ਨਿਸ਼ਾਨੇ ‘ਤੇ ਪੰਜਾਬ ਸਰਕਾਰ

ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਸੂਬੇ ‘ਚ ਪੈਟਰੋਲ ਡੀਜਲ ਦੀਆਂ ਕੀਮਤਾਂ ਚ ਵਾਧਾ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਹੁਣ ਸਰਕਾਰ ਇੱਕ ਵਾਰ ਫਿਰ ਤੋਂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ 'ਆਮ ਆਦਮੀ' ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਾਰ-ਵਾਰ ਵੈਟ ਵਧਾ ਕੇ ਆਮ ਆਦਮੀ ਅਤੇ ਕਿਸਾਨਾਂ 'ਤੇ ਬੇਮਿਸਾਲ ਬੋਝ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ ਉੱਤਰੀ ਭਾਰਤ ਵਿੱਚ ਸਭ ਤੋਂ ਵੱਧ ਅਤੇ ਡੀਜ਼ਲ ਦੀਆਂ ਕੀਮਤਾਂ ਦੂਜੇ ਨੰਬਰ 'ਤੇ ਹਨ।


ਮੁੱਖ ਮੰਤਰੀ ਭਗਵੰਤ ਮਾਨ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਇਸ ਮਨਮਾਨੇ ਵਾਧੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਇਹ ਫਾਲਤੂ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਦੀਆਂ ਚਾਲਾਂ ਨੂੰ ਖਤਮ ਕਰਕੇ ਸੈਂਕੜੇ ਕਰੋੜਾਂ ਰੁਪਏ ਇੱਕਠੇ ਕਰ ਸਕਦੀ ਹੈ। 

ਇਹ ਵੀ ਪੜ੍ਹੋ: Punjab Weather ਕੇਰਲ ਤੋਂ ਮਹਾਰਾਸ਼ਟਰ ਤੱਕ ਬਾਰਿਸ਼, ਪਰ ਇੱਥੇ ਪੈ ਰਹੀ ਹੈ ਭਿਆਨਕ ਗਰਮੀ

Related Post