Punjab Samiti and Zila Parishad Elections : ਕਦੋਂ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ? ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਸਾਂਝੀ ਕੀਤੀ ਜਾਣਕਾਰੀ

Punjab Samiti and Zila Parishad Elections : ਪੰਜਾਬ ਸਰਕਾਰ ਨੇ ਇਹ ਜਾਣਕਾਰੀ ਹਾਈ ਕੋਰਟ ਨੂੰ ਇਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਮਿਆਦ ਖਤਮ ਹੋਣ ਦੇ ਬਾਵਜੂਦ ਚੋਣਾਂ ਨਾ ਕਰਵਾਉਣ ਵਿਰੁੱਧ ਦਾਇਰ ਪਟੀਸ਼ਨ ਬਾਰੇ ਜਾਣਕਾਰੀ ਦਿੱਤੀ।

By  KRISHAN KUMAR SHARMA October 27th 2025 03:50 PM -- Updated: October 27th 2025 04:01 PM

Punjab Samiti and Zila Parishad Elections : ਪੰਜਾਬ ਦੀਆਂ 150 ਤੋਂ ਵੱਧ ਪੰਚਾਇਤ ਸੰਮਤੀਆਂ ਅਤੇ 21 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਹੈ। ਪੰਜਾਬ ਸਰਕਾਰ ਨੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਨੂੰ ਜਾਣਕਾਰੀ ਸਾਂਝੀ ਕਰਦਿਆਂ 5 ਦਸੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਬਾਰੇ ਸੂਚਿਤ ਕੀਤਾ ਹੈ।

ਪੰਜਾਬ ਸਰਕਾਰ ਨੇ ਇਹ ਜਾਣਕਾਰੀ ਹਾਈ ਕੋਰਟ ਨੂੰ ਇਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਮਿਆਦ ਖਤਮ ਹੋਣ ਦੇ ਬਾਵਜੂਦ ਚੋਣਾਂ ਨਾ ਕਰਵਾਉਣ ਵਿਰੁੱਧ ਦਾਇਰ ਪਟੀਸ਼ਨ ਬਾਰੇ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਬੇਅੰਤ ਕੁਮਾਰ ਨੇ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ। ਇਸ ਪਟੀਸ਼ਨ 'ਤੇ ਪਿਛਲੀ ਸੁਣਵਾਈ 'ਤੇ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਪੁੱਛਿਆ ਸੀ ਕਿ ਚੋਣਾਂ ਕਦੋਂ ਹੋਣਗੀਆਂ ?

ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ, ਪੰਜਾਬ ਸਰਕਾਰ ਨੇ ਅੱਜ ਇਹ ਚੋਣਾਂ 5 ਦਸੰਬਰ ਤੋਂ ਪਹਿਲਾਂ ਕਰਵਾਉਣ ਦਾ ਭਰੋਸਾ ਦਿੱਤਾ ਹੈ।

Related Post