Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਮਾਮਲੇ ਦੀ ਪੰਜਾਬ ਸਰਕਾਰ ਕਰ ਰਹੀ ਹੈ ਜਾਂਚ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਮਾਮਲੇ ਦੀ ਪੰਜਾਬ ਸਰਕਾਰ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ 17 ਮਾਰਚ ਨੂੰ ਏਡੀਜੀਪੀ ਜੇਲ੍ਹ ਪ੍ਰਧਾਨਤਾ 'ਚ ਇੱਕ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ ਜੋ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਦਾਖਲ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

By  Ramandeep Kaur March 24th 2023 11:50 AM

Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਮਾਮਲੇ ਦੀ ਪੰਜਾਬ ਸਰਕਾਰ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ 17 ਮਾਰਚ ਨੂੰ ਏਡੀਜੀਪੀ ਜੇਲ੍ਹ ਪ੍ਰਧਾਨਤਾ 'ਚ ਇੱਕ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ ਜੋ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਦਾਖਲ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਦੱਸ ਦਈਏ ਕਿ ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਗੌਰਵ ਭਈਆ ਨੇ ਹਾਈਕੋਰਟ ਨੂੰ ਦੱਸਿਆ ਕਿ 14 ਮਾਰਚ 2023 ਨੂੰ ਸ਼ਾਮ 5 ਵਜੇ ਇੱਕ ਨਿੱਜੀ ਚੈਨਲ 'ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਾਈਵ ਇੰਟਰਵਿਊ ਪ੍ਰਸਾਰਿਤ ਕੀਤਾ ਸੀ। ਪਟੀਸ਼ਨਰ ਨੇ ਕਿਹਾ ਕਿ ਬਿਸ਼ਨੋਈ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ। 

ਲਾਰੈਂਸ ਦੀ ਇੰਟਰਵਿਊ ਨੂੰ ਜਿਸ ਤਰੀਕੇ ਨਾਲ ਪ੍ਰਸਾਰਿਤ ਕੀਤਾ ਗਿਆ ਸੀ, ਉਸ ਤੋਂ ਪਤਾ ਲੱਗਦਾ ਹੈ ਕਿ ਇਸ ਲਈ ਪੂਰਾ ਸਟੂਡੀਓ ਪ੍ਰਬੰਧ ਕੀਤਾ ਗਿਆ ਸੀ। ਜੇਲ੍ਹ ਮੈਨੂਅਲ ਅਨੁਸਾਰ ਕਿਸੇ ਕੈਦੀ ਨੂੰ ਮੋਬਾਈਲ, ਇੰਟਰਨੈੱਟ ਤੇ ਹੋਰ ਸਹੂਲਤਾਂ ਦੀ ਮਨਾਹੀ ਹੈ, ਫਿਰ ਵੀ ਇਸ ਤਰ੍ਹਾਂ ਦੀ ਇੰਟਰਵਿਊ ਪੂਰੇ ਸਿਸਟਮ 'ਤੇ ਸਵਾਲ ਖੜ੍ਹੇ ਕਰਦੀ ਹੈ।

ਲਾਰੈਂਸ ਖਿਲਾਫ ਨਾ ਸਿਰਫ ਹਰਿਆਣਾ ਅਤੇ ਪੰਜਾਬ ਸਗੋਂ ਪੂਰੇ ਦੇਸ਼ ਵਿਚ ਕੇਸ ਦਰਜ ਹਨ। ਅਜਿਹੇ 'ਚ ਅਧਿਕਾਰੀ ਇਕ-ਦੂਜੇ 'ਤੇ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਇੰਟਰਵਿਊ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜੇਲ੍ਹਾਂ ਅਜਿਹੇ ਅਪਰਾਧੀਆਂ ਲਈ ਸੁਰੱਖਿਅਤ ਘਰ ਬਣ ਗਈਆਂ ਹਨ, ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇੰਟਰਵਿਊ ਤੋਂ ਪਤਾ ਚੱਲਦਾ ਹੈ ਕਿ ਕਿਵੇਂ ਗੈਂਗਸਟਰ ਜੇਲ੍ਹ ਤੋਂ ਬਾਹਰ ਨਿਕਲ ਕੇ ਨਿਆਂਇਕ ਸੰਸਥਾਵਾਂ ਦਾ ਮਜ਼ਾਕ ਉਡਾ ਰਹੇ ਹਨ। ਪਟੀਸ਼ਨਕਰਤਾ ਨੇ ਅਪੀਲ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ ਅਤੇ ਇਸ ਨਾਕਾਮੀ ਲਈ ਦੋਸ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ।

ਇਹ ਵੀ ਪੜ੍ਹੋ:  Weather update: ਫਿਰ ਬਦਲਿਆਂ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ


Related Post