ਭਾਜਪਾ ਦੇ ਕੈਂਪਾਂ ਦਾ ਮਾਮਲਾ; ਹਰਕਤ ਚ ਆਈ ਪੰਜਾਬ ਸਰਕਾਰ, ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ
Punjab BJP News : ਦਰਅਸਲ, ਸਰਕਾਰ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਭੇਜ ਕੇ ਨਿਰਦੇਸ਼ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਜਾਂ ਸੰਗਠਨ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ, ਜੋ ਬਿਨਾਂ ਅਧਿਕਾਰ ਦੇ ਡੇਟਾ ਇਕੱਠਾ ਕਰ ਰਿਹਾ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਦਰਅਸਲ, ਸਰਕਾਰ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਭੇਜ ਕੇ ਨਿਰਦੇਸ਼ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਜਾਂ ਸੰਗਠਨ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ, ਜੋ ਬਿਨਾਂ ਅਧਿਕਾਰ ਦੇ ਡੇਟਾ ਇਕੱਠਾ ਕਰ ਰਿਹਾ ਹੈ।
ਜਾਣਕਾਰੀ ਸਿਰਫ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ।
ਪੱਤਰ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਗਿਆ ਹੈ ਕਿ ਸਰਕਾਰੀ ਜਾਣਕਾਰੀ ਸਿਰਫ ਉਨ੍ਹਾਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਤ ਪ੍ਰਵਾਨਗੀ ਜਾਂ ਮਾਨਤਾ ਪ੍ਰਾਪਤ ਹੈ।

ਕਾਬਿਲੌਗਰ ਹੈ ਕਿ ਬੀਜੇਪੀ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਜਲੰਧਰ ’ਚ ਕੈਂਪ ਲਗਾਇਆ ਗਿਆ ਸੀ। ਬੀਜੇਪੀ ਵੱਲੋਂ ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿਸ ’ਚ ਬੀਜੇਪੀ ਆਗੂਆਂ ਵੱਲੋਂ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਵਾਉਣਾ ਹੈ।
ਹਾਲ ਹੀ ਵਿੱਚ, ਭਾਜਪਾ ਵੱਲੋਂ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਨ 'ਤੇ ਤਣਾਅ ਪੈਦਾ ਹੋਇਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਜਾਣਬੁੱਝ ਕੇ ਸਾਡੇ ਕੈਂਪਾਂ ਨੂੰ ਰੋਕ ਰਹੀ ਹੈ। ਨਵੇਂ ਪੱਤਰ ਦੇ ਅਨੁਸਾਰ, ਹੁਣ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਸਥਾਪਤ ਨਹੀਂ ਕੀਤੀ ਜਾ ਸਕਦੀ।