PRTC Bus Strike : ਪੰਜਾਬ ਸਰਕਾਰ ਨੇ PRTC ਠੇਕਾ ਮੁਲਾਜ਼ਮਾਂ ਨੂੰ ਗੱਲਬਾਤ ਦਾ ਦਿੱਤਾ ਸੱਦਾ, 30 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਵੇਗੀ ਮੀਟਿੰਗ
PRTC Bus Strike : ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਗੱਲਬਾਤ ਦਾ ਸੱਦਾ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਨਾਲ 30 ਨਵੰਬਰ ਨੂੰ ਮੀਟਿੰਗ ਰੱਖੀ ਗਈ ਹੈ। ਜਾਰੀ ਪੱਤਰ ਵਿੱਚ ਯੂਨੀਅਨ ਦੇ 5 ਨੁਮਾਇੰਦਿਆਂ ਨੂੰ ਮੰਤਰੀ ਲਾਲਜੀਤ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ 'ਤੇ ਦੁਪਹਿਰ 12 ਵਜੇ ਪਹੁੰਚਣ ਲਈ ਕਿਹਾ ਗਿਆ ਹੈ।
KRISHAN KUMAR SHARMA
November 29th 2025 10:27 PM
PRTC Bus Strike : ਪੰਜਾਬ ਰੋਡਵੇਜ਼ ਦੇ ਠੇਕਾ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਹੋਇਆ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਗੱਲਬਾਤ ਦਾ ਸੱਦਾ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਨਾਲ 30 ਨਵੰਬਰ ਨੂੰ ਮੀਟਿੰਗ ਰੱਖੀ ਗਈ ਹੈ। ਜਾਰੀ ਪੱਤਰ ਵਿੱਚ ਯੂਨੀਅਨ ਦੇ 5 ਨੁਮਾਇੰਦਿਆਂ ਨੂੰ ਮੰਤਰੀ ਲਾਲਜੀਤ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ 'ਤੇ ਦੁਪਹਿਰ 12 ਵਜੇ ਪਹੁੰਚਣ ਲਈ ਕਿਹਾ ਗਿਆ ਹੈ।