ਪੰਜਾਬ ਸਰਕਾਰ ਨੇ ਕੋਰੋਨਾ ਤੋਂ ਨਜਿੱਠਣ ਲਈ ਤਿਆਰੀਆਂ ਮੁਕੰਮਲ ਹੋਣ ਦਾ ਕੀਤਾ ਦਾਅਵਾ

By  Aarti December 21st 2022 04:21 PM

Coronavirus in Punjab: ਅਮਰੀਕਾ ਅਤੇ ਚੀਨ ਵਿੱਚ ਵਧਦੇ ਮਾਮਲਿਆਂ ਤੋਂ ਬਾਅਦ ਹੁਣ ਭਾਰਤ ਸਰਕਾਰ ਵੀ ਕੋਰੋਨਾਂ ਨੂੰ ਲੈ ਕੇ ਚੌਕਸ ਹੋ ਗਈ ਹੈ। ਜਿਸ ਦੇ ਚੱਲਦੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿੱਚ ਹੁਣ ਤੱਕ 2 ਕਰੋੜ 10 ਲੱਖ 77 ਹਜ਼ਾਰ 118 ਆਰਟੀਪੀਸੀਆਰ ਅਤੇ ਆਰਏਟੀ ਟੈਸਟ ਕੀਤੇ ਜਾ ਚੁੱਕੇ ਹਨ। ਜਦਕਿ ਹਰ ਰੋਜ਼ 2500 ਦੇ ਕਰੀਬ ਟੈਸਟ ਕਰਵਾਏ ਜਾ ਰਹੇ ਹਨ। 

ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਕੋਰੋਨਾ ਮਾਮਲਿਆਂ ਦੀ ਰੋਕਥਾਮ ਲਈ, ਜਾਂਚ, ਨਿਗਰਾਨੀ, ਇਲਾਜ, ਟੀਕਾਕਰਨ ਅਤੇ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਸਮੇਤ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਆਈਸੀਯੂ ਵਿੱਚ ਬੈੱਡ ਤਿਆਰ ਹਨ।

ਇਹ ਵੀ ਪੜੋ: ਪਾਕਿ ਦੀ ਨਾਪਾਕ ਹਰਕਤ : ਅੰਮ੍ਰਿਤਸਰ 'ਚ ਦਿਸਿਆ ਡਰੋਨ, ਫਾਜ਼ਿਲਕਾ 'ਚੋਂ ਮਿਲੀ ਹੈਰੋਇਨ

Related Post