Punjab Haryana Water Dispute - BBMB ਵੱਲੋਂ ਸੱਦੀ ਮੀਟਿੰਗ ਚ ਸ਼ਾਮਲ ਨਹੀਂ ਹੋਵੇਗਾ ਪੰਜਾਬ, ਮੀਟਿੰਗ ਮੁਲਤਵੀ ਕਰਨ ਲਈ ਭੇਜਿਆ ਪੱਤਰ

Punjab Haryana Water Dispute - ਦੱਸ ਦਈਏ ਕਿ ਕੇਂਦਰੀ ਗ੍ਰਹਿ ਸਕੱਤਰ ਨੇ ਬੀਬੀਐਮਬੀ ਨੂੰ ਕੱਲ੍ਹ ਦਿੱਲੀ ਵਿੱਚ ਤੁਰੰਤ ਇੱਕ ਤੁਰੰਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਲਾਗੂ ਕਰਨ 'ਤੇ ਵਿਚਾਰ ਕੀਤਾ ਜਾ ਸਕੇ।

By  KRISHAN KUMAR SHARMA May 3rd 2025 05:11 PM -- Updated: May 3rd 2025 05:25 PM

Punjab Haryana Water Dispute  - ਪਾਣੀਆਂ ਦੀ ਵੰਡ ਦੇ ਮਸਲੇ ਨੂੰ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਵਿੱਚ ਪੰਜਾਬ ਵੱਲੋਂ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਮੀਟਿੰਗ 3 ਮਈ ਨੂੰ ਸ਼ਾਮ 5 ਵਜੇ ਹੋਣੀ ਸੀ, ਪਰੰਤੂ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਐਨ ਪਹਿਲਾਂ ਬੀਬੀਐਮ ਨੂੰ ਪੱਤਰ ਭੇਜ ਕੇ ਮੁਲਤਵੀ ਕਰਨ ਦੀ ਮੰਗ ਕਰ ਦਿੱਤੀ।

ਪੰਜਾਬ ਸਰਕਾਰ ਨੇ ਪੱਤਰ ਵਿੱਚ ਕਿਹਾ ਕਿ ਸਰਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਅੱਜ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗੀ, ਜੋ ਇਹ ਮੀਟਿੰਗ ਅੱਜ ਸ਼ਾਮ 5 ਵਜੇ ਬੀਬੀਐਮਬੀ ਹੈੱਡਕੁਆਰਟਰ ਵਿਖੇ ਹੋਣੀ ਹੈ।


ਦੱਸ ਦਈਏ ਕਿ ਕੇਂਦਰੀ ਗ੍ਰਹਿ ਸਕੱਤਰ ਨੇ ਬੀਬੀਐਮਬੀ ਨੂੰ ਕੱਲ੍ਹ ਦਿੱਲੀ ਵਿੱਚ ਤੁਰੰਤ ਇੱਕ ਤੁਰੰਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਲਾਗੂ ਕਰਨ 'ਤੇ ਵਿਚਾਰ ਕੀਤਾ ਜਾ ਸਕੇ।

ਪੰਜਾਬ ਸਰਕਾਰ ਨੇ ਦਿੱਤੀ ਦਲੀਲ

ਹਾਲਾਂਕਿ, ਅੱਜ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਠੀਕ ਪਹਿਲਾਂ ਬੀਬੀਐਮਬੀ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਇਸ ਮੀਟਿੰਗ ਨੂੰ ਮੁਲਤਵੀ ਕੀਤਾ ਜਾਵੇ।ਪੰਜਾਬ ਸਰਕਾਰ ਨੇ ਦਲੀਲ ਦਿੱਤੀ ਹੈ ਕਿ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਹੋ ਰਿਹਾ ਹੈ ਜਿਸ ਵਿੱਚ ਬੀਬੀਐਮਬੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ 'ਤੇ ਚਰਚਾ ਕੀਤੀ ਜਾਣੀ ਹੈ।

ਇਸ ਲਈ ਪੂਰਾ ਸੂਬਾਈ ਤੰਤਰ ਇਸ ਸੈਸ਼ਨ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ, ਇਸ ਲਈ ਅੱਜ ਦੀ ਬੀਬੀਐਮਬੀ ਮੀਟਿੰਗ ਮੁਲਤਵੀ ਕਰ ਦਿੱਤੀ ਜਾਣੀ ਚਾਹੀਦੀ ਹੈ।

Related Post