Punjab News : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਵੱਡੀ ਰਾਹਤ ,68 ਕਰੋੜ ਦਾ ਬਕਾਇਆ ਕਰਜ਼ਾ ਮੁਆਫ਼, 4727 ਪਰਿਵਾਰਾਂ ਨੂੰ ਮਿਲੇਗਾ ਲਾਭ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਦਲਿਤ ਵਰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਦਾ 68 ਕਰੋੜ ਦਾ ਬਕਾਇਆ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ।

By  Shanker Badra June 3rd 2025 01:41 PM

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਦਲਿਤ ਵਰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਦਾ 68 ਕਰੋੜ ਦਾ ਬਕਾਇਆ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਵਾਅਦੇ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸਿਰਫ਼ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ( PSCFC) ਤੋਂ 31 ਮਾਰਚ 2020 ਤੱਕ ਲਏ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਬਕਾਇਆ ਸੀ। ਹੁਣ ਸਰਕਾਰ ਨੇ 31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। PSCFC ਤੋਂ ਦਲਿਤ ਭਾਈਚਾਰੇ ਦੇ ਲੋਕਾਂ ਨੇ ਆਪਣਾ ਕੋਈ ਛੋਟਾ ਮੋਟਾ ਕਾਰੋਬਾਰ ਸ਼ੁਰੂ ਕਰਨ ਲਈ ਕਰੀਬ 20 ਸਾਲ ਪਹਿਲਾਂ ਇਹ ਕਰਜ਼ੇ ਲਏ ਸੀ। ਕਿਸੇ ਨੇ ਸਿੱਖਿਆ ਲਈ ਕਰਜ਼ਾ ਲਿਆ ਸੀ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਹੈ। ਇਸ ਦਾ ਫ਼ਾਇਦਾ 4727 ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਹੋਵੇਗਾ। 

Related Post