Punjab ਸਰਕਾਰ ਨੇ ਮੁਅੱਤਲ IPS ਅਧਿਕਾਰੀ ਮਨਿੰਦਰ ਸਿੰਘ ਨੂੰ ਬਹਾਲ ਕਰਕੇ ਰੋਪੜ ਦਾ SSP ਰੋਪੜ ਲਗਾਇਆ

IPS officer Maninder Singh : ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਦੀ ਮੁਅੱਤਲੀ ਦੀ ਮਿਆਦ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਹੈ। ਸਰਕਾਰੀ ਹੁਕਮਾਂ ਅਨੁਸਾਰ ਮਨਿੰਦਰ ਸਿੰਘ ਨੂੰ ਮੁੜ ਬਹਾਲ ਕਰਕੇ ਹੁਣ ਰੋਪੜ ਦਾ ਐਸਐਸਪੀ ਲਗਾਇਆ ਗਿਆ ਹੈ। ਮਨਿੰਦਰ ਸਿੰਘ 2019 ਬੈਚ ਦੇ ਆਈਪੀਐਸ ਅਧਿਕਾਰੀ ਹਨ। ਮੁਅੱਤਲੀ ਸਮੇਂ ਉਹ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਵਜੋਂ ਤਾਇਨਾਤ ਸਨ

By  Shanker Badra January 10th 2026 04:58 PM -- Updated: January 10th 2026 06:28 PM

IPS officer Maninder Singh : ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਦੀ ਮੁਅੱਤਲੀ ਦੀ ਮਿਆਦ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਹੈ। ਸਰਕਾਰੀ ਹੁਕਮਾਂ ਅਨੁਸਾਰ ਮਨਿੰਦਰ ਸਿੰਘ ਨੂੰ ਮੁੜ ਬਹਾਲ ਕਰਕੇ ਹੁਣ ਰੋਪੜ ਦਾ ਐਸਐਸਪੀ ਲਗਾਇਆ ਗਿਆ ਹੈ। ਮਨਿੰਦਰ ਸਿੰਘ 2019 ਬੈਚ ਦੇ ਆਈਪੀਐਸ ਅਧਿਕਾਰੀ ਹਨ। ਮੁਅੱਤਲੀ ਸਮੇਂ ਉਹ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਵਜੋਂ ਤਾਇਨਾਤ ਸਨ।

ਸਰਕਾਰ ਨੇ ਪੰਜਾਬ ਦੇ ਰਾਜਪਾਲ ਨੇ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(7)(c) ਦੇ ਤਹਿਤ ਆਈਪੀਐਸ ਅਧਿਕਾਰੀ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਆਈਪੀਐਸ ਅਧਿਕਾਰੀ ਦੀ ਨਵੀਂ ਤਾਇਨਾਤੀ ਲਈ ਆਦੇਸ਼ ਵੱਖਰੇ ਤੌਰ ‘ਤੇ ਜਾਰੀ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਵਿੱਚ ਵਧੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਦੀ ਘਾਟ ਦੇ ਦੋਸ਼ਾਂ ਕਾਰਨ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਫੈਸਲੇ ਤੋਂ ਬਾਅਦ ਉਹ ਲਗਭਗ ਦੋ ਮਹੀਨਿਆਂ ਲਈ ਮੁਅੱਤਲ ਰਹੇ।

Related Post