ਹਾਈਕੋਰਟ ਦੀ ਫਟਕਾਰ ਪਿੱਛੋਂ ਜਾਗੀ ਮਾਨ ਸਰਕਾਰ! ਹੁਣ ਮਹੀਨੇ ਅੰਦਰ ਜਾਰੀ ਕਰੇਗੀ ਹਸਪਤਾਲਾਂ ਨੂੰ Ayushman Scheme ਦਾ ਬਕਾਇਆ
Ayushman Bharat scheme : ਪੰਜਾਬ ਸਰਕਾਰ ਪਿਛਲੇ ਦੋ ਸਾਲਾਂ ਤੋਂ ਇਹ ਰਾਸ਼ੀ ਜਾਰੀ ਨਹੀਂ ਕਰ ਰਹੀ ਸੀ, ਜਦੋਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਾਰੀ ਇਸ਼ਤਿਹਾਰਾਂ 'ਤੇ ਹੋਏ ਕਰੋੜਾਂ ਰੁਪਏ ਦੇ ਖਰਚੇ ਦਾ ਵੇਰਵਾ ਮੰਗਿਆ ਤਾਂ ਸਰਕਾਰ ਨੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਦਾ ਇਹ ਬਕਾਇਆ ਜਾਰੀ ਕਰਨ ਦੀ ਹਾਮੀ ਭਰ ਦਿੱਤੀ।
Ayushman Bharat scheme : ਹਾਈਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਆਯੂਸ਼ਮਾਨ ਭਾਰਤ ਸਕੀਮ ਤਹਿਤ ਆਪਣੇ ਹਿੱਸੇ ਦਾ ਬਕਾਇਆ ਇੱਕ ਮਹੀਨੇ ਦੇ ਅੰਦਰ-ਅੰਦਰ ਜਾਰੀ ਕਰਨ ਲਈ ਰਾਜ਼ੀ ਹੋ ਗਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦਿੱਤਾ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ 31 ਦਸੰਬਰ 2024 ਤੱਕ ਦੇ ਬਕਾਏ 21 ਮਾਰਚ ਤੱਕ ਕਲੀਅਰ ਕਰ ਦਿੱਤੇ ਜਾਣਗੇ।
ਪੰਜਾਬ ਸਰਕਾਰ ਨੇ 2 ਸਾਲ ਤੋਂ ਜਾਰੀ ਨਹੀਂ ਕੀਤੀ ਰਾਸ਼ੀ
ਵਕੀਲ IPS ਕੋਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਦੋ ਸਾਲਾਂ ਤੋਂ ਇਹ ਰਾਸ਼ੀ ਜਾਰੀ ਨਹੀਂ ਕਰ ਰਹੀ ਸੀ, ਜਦੋਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਾਰੀ ਇਸ਼ਤਿਹਾਰਾਂ 'ਤੇ ਹੋਏ ਕਰੋੜਾਂ ਰੁਪਏ ਦੇ ਖਰਚੇ ਦਾ ਵੇਰਵਾ ਮੰਗਿਆ ਤਾਂ ਸਰਕਾਰ ਨੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਦਾ ਇਹ ਬਕਾਇਆ ਜਾਰੀ ਕਰਨ ਦੀ ਹਾਮੀ ਭਰ ਦਿੱਤੀ।
ਸਰਕਾਰ ਨੇ ਮੰਗਿਆ ਸੀ 3 ਮਹੀਨਿਆਂ ਦਾ ਸਮਾਂ
ਹੁਣ ਵੀ ਸਰਕਾਰ ਨੇ ਬਕਾਇਆ ਰਾਸ਼ੀ ਜਾਰੀ ਕਰਨ ਲਈ ਤਿੰਨ ਮਹੀਨਿਆਂ ਦਾ ਸਮਾਂ ਮੰਗਿਆ ਸੀ, ਜਿਸ 'ਤੇ ਹਾਈਕੋਰਟ ਨੇ ਫਟਕਾਰ ਲਗਾਉਂਦਿਆਂ ਕਿਹਾ ਕਿ ਵਿੱਤ ਸਕੱਤਰ ਖਿਲਾਫ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਬਕਾਇਆ ਰਾਸ਼ੀ ਇਕ ਮਹੀਨੇ 'ਚ ਜਾਰੀ ਕਰਨ ਦਾ ਭਰੋਸਾ ਦਿੱਤਾ। ਸਰਕਾਰ ਦੇ ਭਰੋਸੇ 'ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਪਰ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਇਕ ਮਹੀਨੇ ਦੇ ਅੰਦਰ ਇਹ ਰਾਸ਼ੀ ਜਾਰੀ ਨਹੀਂ ਕਰਦੀ ਤਾਂ ਪਟੀਸ਼ਨਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਫਿਰ ਤੋਂ ਹਾਈ ਕੋਰਟ ਤੱਕ ਪਹੁੰਚ ਕਰ ਸਕਦੀ ਹੈ।