ਸਖੀ ਵਨ ਸਟਾਪ ਸੈਂਟਰ ਰਾਹੀ ਕੀਤੀ ਜਾਵੇਗੀ ਔਰਤਾਂ ਅਤੇ ਕੁੜੀਆਂ ਦੀ ਆਵਾਜ਼ ਬੁਲੰਦ

By  Aarti December 19th 2022 05:18 PM -- Updated: December 19th 2022 05:19 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਲੜਕੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਵਿੱਚੋਂ ਇੱਕ ਸਖੀ ਵਨ ਸਟਾਪ ਸੈਂਟਰ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਾਖੀ ਵਨ ਸਟਾਪ ਸੈਂਟਰਾਂ 'ਤੇ 11500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਅਤੇ ਮਨੋਵਿਗਿਆਨਕ ਸਲਾਹ ਦਿੱਤੀ ਜਾ ਚੁੱਕੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਨ ਸਟਾਪ ਸੈਂਟਰ ਸਕੀਮ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਵਨ ਸਟਾਪ ਸੈਂਟਰ ਖੋਲ੍ਹੇ ਗਏ ਹਨ। ਜਿੱਥੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਔਰਤਾਂ ਨੂੰ ਐਮਰਜੈਂਸੀ ਦੇ ਸਮੇਂ ਵਿੱਚ ਇੱਕ ਛੱਤ ਹੇਠਾਂ ਵੱਖ-ਵੱਖ ਤਰ੍ਹਾਂ ਦੀਆਂ ਮੁਫਤ ਸੇਵਾਵਾਂ ਜਿਵੇਂ ਕਿ ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਕ ਅਤੇ ਸਲਾਹ ਆਦਿ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਸਖੀ ਵਨ ਸਟਾਪ ਸੈਂਟਰ ਔਰਤਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਹੁਣ ਤੱਕ ਰਾਜ ਦੇ ਕੇਂਦਰਾਂ ਵਿੱਚ 11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਅਤੇ ਮਨੋਵਿਗਿਆਨਕ ਸਲਾਹ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਹੋਰ ਸਮੱਸਿਆ ਤੋਂ ਪ੍ਰਭਾਵਿਤ ਔਰਤਾਂ ਨੂੰ ਇੱਕੋ ਛੱਤ ਹੇਠ ਕਈ ਸੇਵਾਵਾਂ ਪ੍ਰਦਾਨ ਕਰਦਾ ਹੈ। 

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਵਿੱਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਸਾਖੀ ਵਨ ਸਟਾਪ ਸੈਂਟਰ ਚੱਲ ਰਹੇ ਹਨ।

ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਔਰਤ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫ਼ੋਨ ਨੰਬਰਾਂ 'ਤੇ ਸੰਪਰਕ ਕਰ ਸਕਦੀ ਹੈ।

ਇਹ ਵੀ ਪੜੋ: ਸਾਬਕਾ ਵਿਧਾਇਕ ਜਲਾਲਪੁਰ ਦਾ ਭਰਾ, ਲੜਕੇ ਤੇ ਭਤੀਜੇ ਵਿਵਾਦਾਂ 'ਚ ਘਿਰੇ, ਮਾਮਲਾ ਦਰਜ

Related Post