PM Modi ਦੀ ਸੁਰੱਖਿਆ 'ਚ ਕੋਤਾਹੀ ਮਾਮਲਾ : ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਅੰਤਰਿਮ ਰਿਪੋਰਟ

ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਖਾਮੀਆਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ਵਿੱਚ ਮੁਲਜ਼ਮ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ।

By  Ramandeep Kaur March 18th 2023 10:27 AM

PM Modi: ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਖਾਮੀਆਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ਵਿੱਚ ਮੁਲਜ਼ਮ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਆਪਣੀ ਰਿਪੋਰਟ ਵਿਚ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਮੰਤਰਾਲੇ ਵੱਲੋਂ ਭੇਜੀ ਗਈ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ 'ਤੇ ਸੂਬਾ ਸਰਕਾਰ ਨੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਮੁਲਜਮਾਂ ਦੀ ਜਾਂਚ ਕਰੇਗੀ।

ਪੰਜਾਬ ਦੇ 9 ਨਿਯੁਕਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇਗੀ।ਇਸ ਕਮੇਟੀ ਨੂੰ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦਾ ਅਧਿਕਾਰ ਹੋਵੇਗਾ। ਦੋਸ਼ੀ ਅਧਿਕਾਰੀਆਂ ਦੇ ਜਵਾਬ ਤੋਂ ਬਾਅਦ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ।

ਇਸ ਵਿੱਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਸਕੱਤਰ ਅਨੁਸਾਰ ਸੁਪਰੀਮ ਕੋਰਟ ਦੀ ਕਮੇਟੀ ਨੇ ਪੰਜਾਬ ਵਿੱਚ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਰਿਪੋਰਟ ਤਿਆਰ ਕੀਤੀ ਸੀ। ਇਸ ਦੌਰਾਨ ਕਮੇਟੀ ਨੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਸੀ। ਇਸ ਦੇ ਆਧਾਰ 'ਤੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। 

ਇਹ ਵੀ ਪੜ੍ਹੋ: ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਹੋ ਸਕਦੇ ਨਵਜੋਤ ਸਿੱਧੂ; ਇਸ ਗੱਲ ਦਾ ਮਿਲ ਸਕਦਾ ਵੱਡਾ ਫਾਇਦਾ

Related Post