Harbhajan Singh Security Case ; ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਦਿੱਤੀ ਇਹ ਚਿਤਾਵਨੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਮਾਮਲੇ ਨੂੰ ਲੈ ਕੇ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ ਹੈ, ਜਦੋਂ ਉਨ੍ਹਾਂ ਨੇ ਆਦੇਸ਼ ਦਿੱਤੇ ਸੀ ਕਿ ਅਗਲੀ ਸੁਣਵਾਈ ਤੱਕ ਹਰ ਹਾਲ ’ਚ ਜਵਾਬ ਦਾਇਰ ਕੀਤੇ ਜਾਣ ਤਾਂ ਅੱਜ ਮੁੜ ਤੋਂ ਸਮਾਂ ਕਿਉਂ ਮੰਗਿਆ ਜਾ ਰਿਹਾ ਹੈ।

By  Aarti May 20th 2026 02:59 PM

Harbhajan Singh Security Case ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਂਸਦ ਹਰਭਜਨ ਸਿੰਘ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਝਾੜ ਲਗਾਈ ਹੈ। ਅਦਾਲਤ ਨੇ ਕਿਹਾ ਕਿ ਰਾਜ ਸਰਕਾਰ ਇਸ ਮਾਮਲੇ ਪ੍ਰਤੀ ਗੰਭੀਰ ਨਹੀਂ ਜਾਪਦੀ, ਜਦੋਂ ਕਿ ਪਿਛਲੀ ਸੁਣਵਾਈ ਵਿੱਚ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਕਿਸੇ ਵੀ ਕੀਮਤ 'ਤੇ ਅਗਲੀ ਤਰੀਕ ਤੱਕ ਜਵਾਬ ਦਾਇਰ ਕੀਤਾ ਜਾਵੇ।

ਬੁੱਧਵਾਰ ਨੂੰ ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ। ਹਾਈ ਕੋਰਟ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੁੱਛਿਆ ਕਿ ਅਦਾਲਤ ਨੇ ਪਹਿਲਾਂ ਹੀ ਸਪੱਸ਼ਟ ਹੁਕਮ ਜਾਰੀ ਕਰਕੇ ਅੱਜ ਹੋਰ ਸਮਾਂ ਕਿਉਂ ਮੰਗਿਆ ਸੀ।

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਮਾਮਲੇ ਨੂੰ ਲੈ ਕੇ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ ਹੈ, ਜਦੋਂ ਉਨ੍ਹਾਂ ਨੇ ਆਦੇਸ਼ ਦਿੱਤੇ ਸੀ ਕਿ ਅਗਲੀ ਸੁਣਵਾਈ ਤੱਕ ਹਰ ਹਾਲ ’ਚ ਜਵਾਬ ਦਾਇਰ ਕੀਤੇ ਜਾਣ ਤਾਂ ਅੱਜ ਮੁੜ ਤੋਂ ਸਮਾਂ ਕਿਉਂ ਮੰਗਿਆ ਜਾ ਰਿਹਾ ਹੈ। 

ਫਿਲਹਾਲ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਕੁੱਝ ਸਮਾਂ ਮੰਗੇ ਜਾਣ ’ਤੇ ਹਾਈਕੋਰਟ ਨੇ ਉਨ੍ਹਾਂ ਨੂੰ ਅਗਲੇ ਬੁੱਧਵਾਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦੇ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਵੀ ਜਵਾਬ ਦਾਖਲ ਨਹੀਂ ਕੀਤਾ ਗਿਆ ਤਾਂ ਏਐਫਜੀਪੀ ਸੁਰੱਖਿਆ ਖੁਦ ਹਾਈਕੋਰਟ ਕੋਰਟ ’ਚ ਪੇਸ਼ ਹੋ ਇਸਦਾ ਜਵਾਬ ਦੇਣਗੇ। 

ਇਹ ਵੀ ਪੜ੍ਹੋ  : Manpreet Singh Ayali Resigns : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ; ਮਨਪ੍ਰੀਤ ਸਿੰਘ ਇਆਲੀ ਨੇ ਦਿੱਤਾ ਅਸਤੀਫਾ

Related Post