Amritpal Singh News: ਪੰਜਾਬ ਸਰਕਾਰ ਨੇ ਕੇਂਦਰ ਨੂੰ ਸੌਂਪੀ ਅੰਮ੍ਰਿਤਾਪਲ ਸਿੰਘ ਨਾਲ ਸਬੰਧਿਤ ਰਿਪੋਰਟ !

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਰਿਪੋਰਟ ਸੌਂਪ ਵੀ ਦਿੱਤੀ ਹੈ।

By  Aarti April 25th 2023 01:13 PM

ਰਵਿੰਦਰ ਮੀਤ (ਚੰਡੀਗੜ੍ਹ, 25 ਅਪ੍ਰੈਲ): 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਰਿਪੋਰਟ ਸੌਂਪ ਵੀ ਦਿੱਤੀ ਹੈ। ਦੂਜੇ ਪਾਸੇ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀ ਇਸ ਸਬੰਧੀ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ।

ਪੰਜਾਬ ਸਰਕਾਰ ਨੇ ਕੇਂਦਰ ਨੂੰ ਸੌਂਪੀ ਰਿਪੋਰਟ- ਸੂਤਰ  

ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਗ੍ਰਿਫਤਾਰੀ ਤੱਕ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਕੇਂਦਰ ਨੇ ਪੁਲਿਸ ਐਕਸ਼ਨ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦੇ ਵੇਰਵੇ ਤੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਸੀ। ਪੰਜਾਬ ਸਰਕਾਰ ਨੇ ਇਹ ਸਾਰੀ ਰਿਪੋਰਟ ਕੇਂਦਰ ਨੂੰ ਸੌਂਪ ਦਿੱਤੀ ਹੈ। 

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕੌਮੀ ਜਾਂਚ ਏਜੰਸੀ ਨੇ ਵੀ ਇਸ ਮਾਮਲੇ 'ਚ ਆਪਣੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਸੂਤਰਾਂ ਮੁਤਾਬਕ ਐਨਆਈਏ ਨੇ ਆਪਣੀ ਸ਼ੁਰੂਆਤੀ ਰਿਪੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਲਿੰਕ ਤੇ ਵਿਦੇਸ਼ੀ ਫੰਡਿੰਗ ਦਾ ਜ਼ਿਕਰ ਕੀਤਾ ਹੈ।


ਅੰਮ੍ਰਿਤਪਾਲ ਸਿੰਘ ਨੇ ਮੋਗਾ ਦੇ ਪਿੰਡ ਰੋਡੇ ਤੋਂ ਕੀਤਾ ਸੀ ਸਰੰਡਰ 

ਕਾਬਿਲੇਗੌਰ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਸਾਹਮਣੇ ਐਤਵਾਰ ਸਵੇਰੇ ਮੋਗਾ ਵਿਖੇ ਸਰੰਡਰ ਕੀਤਾ ਸੀ। ਅੰਮ੍ਰਿਤਪਾਲ ਨੇ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਸਰੰਡਰ ਕੀਤਾ ਸੀ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ ਵਿੱਚ ਪ੍ਰਵਚਨ ਵੀ ਦੇ ਰਹੇ ਸੀ।

ਸਰੰਡਰ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕੀਤਾ ਸੰਬੋਧਨ

ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਸੰਬੋਧਨ ਕੀਤਾ ਸੀ। ਜਿਸ ’ਚ ਅੰਮ੍ਰਿਤਪਾਲ ਨੇ ਕਿਹਾ ਕਿ ਇਸੇ ਧਰਤੀ ’ਤੇ ਰਹਿ ਕੇ ਹਰ ਕੇਸ ਦਾ ਸਾਹਮਣਾ ਕਰਾਂਗਾ। ਉਸਦੀ ਗ੍ਰਿਫਤਾਰੀ ਅੰਤ ਨਹੀਂ ਸ਼ੁਰੂਆਤ ਹੈ। 

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਹੈ ਅੰਮ੍ਰਿਤਪਾਲ 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਡਿਬਰੂਗੜ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। 

ਇਹ ਵੀ ਪੜ੍ਹੋ: Morinda Gurudwara Beadbi: ਮੋਰਿੰਡਾ ਬੇਅਦਬੀ ਦੀ ਘਟਨਾ ਮਗਰੋਂ ਅੱਧੀ ਰਾਤ ਸਿੱਖ ਸੰਗਤ ਨੇ ਲਾਇਆ ਧਰਨਾ, ਜਾਣੋ ਹੁਣ ਤੱਕ ਕੀ ਕੁਝ ਹੋਇਆ

Related Post