Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ, ਪੰਜਾਬ ਸਰਕਾਰ ਨੇ ਲਖਵੀਰ ਸਿੰਘ ਨੂੰ ਕੀਤਾ ਸਸਪੈਂਡ
SSP Vigilance Lakhbir Singh : ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
SSP Vigilance Lakhbir Singh : ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਦੱਸ ਦਈਏ ਕਿ ਲਖਵੀਰ ਸਿੰਘ ਉਹੀ ਅਧਿਕਾਰੀ ਹਨ, ਜਿਨ੍ਹਾਂ ਦੀ ਅਗਵਾਈ ਹੇਠ ਵਿਜੀਲੈਂਸ (Punjab Vigilance) ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਅਨੁਸਾਰ, ਅਧਿਕਾਰੀ ਖਿਲਾਫ਼ ਅੰਮ੍ਰਿਤਸਰ ਦੇ ਇੱਕ ਨਾਮੀ ਸਮਾਜ ਸੇਵੀ ਖਿਲਾਫ਼ ਕੇਸ ਦਰਜ ਹੋਣ ਪਿੱਛੋਂ ਕਾਰਵਾਈ ਨਾ ਕਰਨ 'ਤੇ ਕਾਰਵਾਈ ਹੋਈ ਹੈ।
The Tribune ਦੀ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਪਾਸ਼ ਰਣਜੀਤ ਐਵੇਨਿਊ ਖੇਤਰ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ, ਜਿਸ ਵਿੱਚ ਕਰੋੜਾਂ ਰੁਪਏ (ਕਥਿਤ ਤੌਰ 'ਤੇ 55 ਕਰੋੜ ਰੁਪਏ) ਦਾ ਗਬਨ ਸ਼ਾਮਲ ਹੈ।
ਉਧਰ, ਸੰਪਰਕ ਕਰਨ 'ਤੇ ਐਸਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਆਪਣੀ ਮੁਅੱਤਲੀ ਬਾਰੇ ਪਤਾ ਲੱਗਾ ਸੀ ਪਰ ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਤੋਂ ਅਣਜਾਣ ਸਨ। ਉਨ੍ਹਾਂ ਕਿਹਾ, "ਮੈਨੂੰ ਅਜੇ ਤੱਕ ਕੋਈ ਅਧਿਕਾਰਤ ਆਦੇਸ਼ ਨਹੀਂ ਮਿਲੇ ਹਨ, ਇਸ ਲਈ ਮੈਂ ਹੋਰ ਟਿੱਪਣੀ ਨਹੀਂ ਕਰ ਸਕਦਾ।"
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਅੰਮ੍ਰਿਤਸਰ ਦੇ ਸਮਾਜ ਸੇਵੀ ਖਿਲਾਫ਼ ਵੀ ਮਾਮਲਾ ਦਰਜ
ਉਧਰ, ਅੰਮ੍ਰਿਤਸਰ 'ਚ ਇੱਕ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਖਿਲਾਫ ਵੀ ਮਾਮਲਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ, ਐਸਐਸਪੀ ਲਖਬੀਰ ਸਿੰਘ ਦੇ ਸਸਪੈਂਡ ਹੋਣ ਦੀਆਂ ਤਾਰਾਂ ਇਸ ਸਮਾਜ ਸੇਵੀ ਖਿਲਾਫ਼ ਦਰਜ ਮਾਮਲੇ ਨਾਲ ਵੀ ਜੁੜ ਸਕਦੀਆਂ ਹਨ।
ਖਬਰ ਅਪਡੇਟ ਜਾਰੀ...