ਨਿੱਜੀ ਸਕੂਲਾਂ ਦੀ ਤਰਜ 'ਤੇ ਸਰਕਾਰੀ ਸਕੂਲਾਂ 'ਚ ਵੀ ਸ਼ੁਰੂ ਹੋਵੇਗੀ ਵਿਦਿਆਰਥੀਆਂ ਲਈ ਬੱਸ ਸਹੂਲਤ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉੱਥੇ ਹੀ ਸਰਕਾਰ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਵੀ ਕਰ ਰਹੀ ਹੈ, ਜਿਸ ਨਾਲ ਨੌਜਵਾਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

By  Jasmeet Singh December 26th 2022 12:53 PM

ਪਟਿਆਲਾ, 26 ਦਸੰਬਰ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸੂਬਾ ਸਰਕਾਰ ਨਿੱਜੀ ਸਕੂਲਾਂ ਵਾਂਗ ਹੀ ਬੱਸ ਸੇਵਾ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਸ਼ਨਿੱਚਰਵਾਰ ਪਟਿਆਲਾ ਟਾਊਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ। 

ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਸਕੂਲ ਆਉਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਬੱਸਾਂ ਜੀਪੀਐਸ ਸਹੂਲਤ ਨਾਲ ਲੈਸ ਹੋਣਗੀਆਂ ਅਤੇ ਮਾਪੇ ਸਮਾਰਟ ਫ਼ੋਨ 'ਤੇ ਬੱਸ ਨੂੰ ਟਰੈਕ ਕਰ ਸਕਣਗੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉੱਥੇ ਹੀ ਸਰਕਾਰ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਵੀ ਕਰ ਰਹੀ ਹੈ, ਜਿਸ ਨਾਲ ਨੌਜਵਾਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। 

ਸਰਕਾਰ ਨੇ ਸ਼ਨਿੱਚਰਵਾਰ ਨੂੰ ਰਾਜ ਭਰ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਕੋਸ਼ਿਸ਼ ਹੈ। ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਰੁਚੀ ਬਾਰੇ ਬਹੁਤ ਕੁਝ ਪਤਾ ਲੱਗੇਗਾ।

Related Post