PTC News
Search
🔍 Search

Transfers in Punjab : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਚ ਤਬਾਦਲੇ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ

ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਹੁਕਮ

By  Jaswinder Kaur November 25th 2026 05:07 PM -- Updated: November 25th 2026 05:16 PM

Punjab government transfers 31 officers :   ਪੰਜਾਬ ਸਰਕਾਰ ਵੱਲੋਂ ਪੁਲੀਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈਪੀਐੱਸ ਅਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਗ੍ਰਹਿ ਵਿਭਾਗ ਵੱਲੋਂ 25 ਨਵੰਬਰ ਨੂੰ ਜਾਰੀ ਕੀਤੇ ਗਏ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਸਾਰੇ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਦੇਰੀ ਕੀਤੇ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਕੀਤੀ ਗਈ ਤਬਾਦਲਾ ਸੂਚੀ ਅਨੁਸਾਰ ਪੰਜਾਬ ਦੇ ਤਿੰਨ ਪ੍ਰਮੁੱਖ ਸ਼ਹਿਰਾਂ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਤਾਇਨਾਤ ਕੀਤੇ ਗਏ ਹਨ। ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ, ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਅਤੇ ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 

https://www.ptcnews.tv/news-in-punjabi/guru-ki-wadali-murder-case-police-arrested-two-shooter-in-encounter-batala-sarpanch-was-target-4432116

ਇਸੇ ਤਰ੍ਹਾਂ ਪੁਲੀਸ ਰੇਂਜਾਂ ਵਿੱਚ ਵੀ ਕਈ ਅਹਿਮ ਤਬਦੀਲੀਆਂ ਕੀਤੀਆਂ ਗਈਆਂ ਹਨ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀਆਈਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ। ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈਜੀਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਹਰਜੀਤ ਸਿੰਘ ਨੂੰ ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਬਣਾਇਆ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ ਵਿੱਚ ਡੀਆਈਜੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਕਈ ਜ਼ਿਲ੍ਹਿਆਂ ਦੇ SSP ਵੀ ਬਦਲੇ

ਪੁਲੀਸ ਵਿਭਾਗ ਵਿੱਚ ਹੋਏ ਇਸ ਵੱਡੇ ਫੇਰਬਦਲ ਦੌਰਾਨ ਕਈ ਜ਼ਿਲ੍ਹਿਆਂ ਦੇ ਸੀਨੀਅਰ ਪੁਲੀਸ ਕਪਤਾਨਾਂ ਦੀਆਂ ਨਿਯੁਕਤੀਆਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ।

ਨਵੇਂ ਹੁਕਮਾਂ ਮੁਤਾਬਕ ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐੱਸਏਐੱਸ ਨਗਰ ਅਤੇ ਅੰਕੁਰ ਗੁਪਤਾ ਨੂੰ ਫਰੀਦਕੋਟ ਦਾ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐੱਸਬੀਐੱਸ ਨਗਰ ਅਤੇ ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ ਅਤੇ ਮਨਿੰਦਰ ਸਿੰਘ ਨੂੰ ਰੋਪੜ ਦਾ ਐੱਸਐੱਸਪੀ ਲਗਾਇਆ ਗਿਆ ਹੈ। ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ।

ਵਧੀਕ ਮੁੱਖ ਸਕੱਤਰ ਗ੍ਰਹਿ ਨੇ ਜਾਰੀ ਕੀਤੇ ਹੁਕਮ

ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਬਾਦਲਾ ਹੁਕਮਾਂ 'ਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਲੋਕ ਸ਼ੇਖਰ ਦੇ ਦਸਤਖ਼ਤ ਹਨ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਾਰੇ ਤਬਾਦਲੇ ਪ੍ਰਸ਼ਾਸਨਿਕ ਆਧਾਰ 'ਤੇ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਇਸ ਵੱਡੇ ਪ੍ਰਸ਼ਾਸਨਿਕ ਫੇਰਬਦਲ ਨਾਲ ਪੰਜਾਬ ਦੇ ਕਈ ਅਹਿਮ ਪੁਲੀਸ ਕਮਿਸ਼ਨਰੇਟਾਂ, ਰੇਂਜਾਂ ਅਤੇ ਜ਼ਿਲ੍ਹਿਆਂ ਵਿੱਚ ਪੁਲਿਸ ਦੀ ਕਮਾਨ ਨਵੇਂ ਅਧਿਕਾਰੀਆਂ ਦੇ ਹੱਥਾਂ ਵਿੱਚ ਆ ਗਈ ਹੈ। ਹੁਣ ਦੇਖਣਾ ਪਵੇਗਾ ਕਿ ਨਵੇਂ ਅਹੁਦੇ ਸੰਭਾਲਣ ਤੋਂ ਬਾਅਦ ਇਹ ਅਧਿਕਾਰੀ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਪੁਲਿਸ ਪ੍ਰਬੰਧਨ ਨੂੰ ਕਿਸ ਤਰ੍ਹਾਂ ਅੱਗੇ ਲੈ ਕੇ ਜਾਂਦੇ ਹਨ।

Related Post