IAS Transfers List : ਪੰਜਾਬ ਸਰਕਾਰ ਨੇ 4 ਆਈਏਐਸ ਅਧਿਕਾਰੀਆਂ ਦਾ ਕੀਤਾ ਤਬਾਦਲਾ, ਵੇਖੋ ਪੂਰੀ ਸੂਚੀ
IAS Transfers List : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦੀ ਲੜੀ ਤਹਿਤ 4 ਆਈਏਐਸ ਅਧਿਕਾਰੀਆਂ ਦਾ ਟਰਾਂਸਫਰ/ਨਵੀਂ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਚਾਰ ਆਈਏਐਸ ਅਧਿਕਾਰੀਆਂ ਵਿੱਚ ਰਾਮਵੀਰ, ਘਨਸ਼ਿਆਮ ਥੋਰੀ, ਪੁਨੀਤ ਗੋਇਲ ਤੇ ਸ਼੍ਰੀਮਤੀ ਅਕਸ਼ਿਤਾ ਗੁਪਤਾ ਸ਼ਾਮਲ ਹਨ।
IAS Transfers List : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਤਬਾਦਲਿਆਂ ਦੀ ਲੜੀ ਤਹਿਤ 4 ਆਈਏਐਸ ਅਧਿਕਾਰੀਆਂ ਦਾ ਟਰਾਂਸਫਰ/ਨਵੀਂ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਚਾਰ ਆਈਏਐਸ ਅਧਿਕਾਰੀਆਂ ਵਿੱਚ ਰਾਮਵੀਰ, ਘਨਸ਼ਿਆਮ ਥੋਰੀ, ਪੁਨੀਤ ਗੋਇਲ ਤੇ ਸ਼੍ਰੀਮਤੀ ਅਕਸ਼ਿਤਾ ਗੁਪਤਾ ਸ਼ਾਮਲ ਹਨ।
ਜਾਰੀ ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਰਵੀ ਭਗਤ (2009 ਬੈਚ) ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵਧੀਕ ਪ੍ਰਸ਼ਾਸਕੀ ਸਕੱਤਰ ਦੀ ਨਵੀਂ ਜ਼ਿੰਮੇਵਾਰੀ ਦੇ ਨਾਲ ਜਲੰਧਰ ਡਿਵੀਜ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਆਈਏਐਸ ਅਧਿਕਾਰੀ ਘਨਸ਼ਿਆਮ ਥੋਰੀ (2010 ਬੈਚ) ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ ਦੇ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਆਈਏਐਸ ਅਧਿਕਾਰੀ ਪੁਨੀਤ ਗੋਇਲ (2010 ਬੈਚ) ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਹੈ।

ਸ਼੍ਰੀਮਤੀ ਅਕਸ਼ਿਤਾ ਗੁਪਤਾ (2021 ਬੈਚ), ਜੋ ਪਹਿਲਾਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੀ, ਨੂੰ ਰੂਪਨਗਰ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ।