Farmer Protest : ਕਿਸਾਨਾਂ ਦੇ ਰੋਹ ਅੱਗੇ ਝੁਕੀ ਮਾਨ ਸਰਕਾਰ ! ਲਿਖਤੀ ਰੂਪ ਚ ਮੰਨੀਆਂ ਮੰਗਾਂ, ਜਾਣੋ ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ ?

Farmer Chandigarh Protest : 1 ਸਤੰਬਰ ਤੋਂ ਚੰਡੀਗੜ੍ਹ-ਮੁਹਾਲੀ ਸਰਹੱਦ ਵਿਖੇ ਮੰਗਾਂ ਨੂੰ ਲੈ ਕੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੂੰ ਆਖਿਰਕਾਰ ਜਿੱਤ ਪ੍ਰਾਪਤ ਹੋ ਗਈ ਹੈ। ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖਤੀ ਰੂਪ ਵਿੱਚ ਮੰਨ ਲਿਆ ਹੈ।

By  KRISHAN KUMAR SHARMA September 7th 2026 03:35 PM -- Updated: September 7th 2026 04:08 PM

Farmer Chandigarh Protest : 1 ਸਤੰਬਰ ਤੋਂ ਚੰਡੀਗੜ੍ਹ-ਮੁਹਾਲੀ ਸਰਹੱਦ ਵਿਖੇ ਮੰਗਾਂ ਨੂੰ ਲੈ ਕੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੂੰ ਆਖਿਰਕਾਰ ਜਿੱਤ ਪ੍ਰਾਪਤ ਹੋ ਗਈ ਹੈ। ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖਤੀ ਰੂਪ ਵਿੱਚ ਮੰਨ ਲਿਆ ਹੈ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਹੈ।

'ਗੰਨਾ ਮਿਲਾਂ ਨਹੀਂ ਰੱਖ ਸਕਣਗੀਆਂ ਕਿਸਾਨਾਂ ਦਾ ਕੋਈ ਵੀ ਬਕਾਇਆ'

ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਖਿਰਕਾਰ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ, ਪੰਜਾਬ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚਿੱਪ ਵਾਲੇ ਬਿਜਲੀ ਮੀਟਰਾਂ ਅਤੇ ਬਿਜਲੀ ਸੋਧ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਮਤਾ ਪਾਇਆ ਜਾਵੇਗਾ। ਨਾਲ ਹੀ ਕਿਸਾਨਾਂ ਦੀ ਕਰਜ਼ਾ ਮਾਫੀ ਲਈ ਵਨ ਟਾਈਮ ਸੈਟਲਮੈਂਟ ਸਬੰਧੀ ਵੀ ਮਤਾ ਪਾਇਆ ਜਾਵੇਗਾ। ਇਸਤੋਂ ਇਲਾਵਾ ਦੇਸ਼ ਭਰ ਵਿੱਚ ਗੰਨੇ ਦਾ ਭਾਅ ਪੰਜਾਬ ਵਿੱਚ ਹੁਣ ਸਭ ਤੋਂ ਵੱਧ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ ਅਤੇ ਮੰਗ ਅਨੁਸਾਰ ਕੋਈ ਗੰਨਾ ਮਿੱਲ ਕਿਸਾਨਾਂ ਦਾ ਬਕਾਇਆ ਨਹੀਂ ਰੱਖ ਸਕੇਗੀ।


ਇਹ ਵੀ ਕਿਸਾਨਾਂ ਦੀ ਵੱਡੀ ਜਿੱਤ : ਰਾਜੇਵਾਲ

ਕਿਸਾਨ ਆਗੂ ਰਾਜੇਵਾਲ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਕੁੱਝ ਸਮੇਂ ਬਾਅਦ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਸਵੇਰ ਤੋਂ ਕਿਸਾਨਾਂ ਦੀ ਮੀਟਿੰਗਾਂ ਚੱਲ ਰਹੀਆਂ ਸਨ, ਪਰ ਕੋਈ ਵੀ ਲਿਖਤੀ ਭਰੋਸਾ ਨਾ ਮਿਲਣ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਸੀ, ਪਰ ਹੁਣ ਕਿਸਾਨਾਂ ਨੂੰ ਮੰਗਾਂ ਸਬੰਧੀ ਲਿਖਤੀ ਤੌਰ 'ਤੇ ਮਿਲਣਾ ਵੱਡੀ ਜਿੱਤ ਹੈ।

ਮਹੀਨੇ ਦੇ ਅੰਦਰ ਸੈਸ਼ਨ ਬੁਲਾ ਕੇ ਮੰਗਾਂ 'ਤੇ ਹੋਵੇਗੀ ਕਾਰਵਾਈ : ਮੰਤਰੀ ਖੁੱਡੀਆਂ

ਮੰਗਾਂ ਸਬੰਧੀ ਲਿਖਤੀ ਪੱਤਰ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਧਰਨੇ ਵਿੱਚ ਪਹੁੰਚ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਸੌਂਪਿਆ ਅਤੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੀਆਂ ਤਮਾਮ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਮੋਰਚੇ 'ਚ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੀਆਂ ਮੰਗਾਂ ਸਬੰਧੀ 1 ਮਹੀਨੇ ਦੇ ਅੰਦਰ ਸੈਸ਼ਨ ਬੁਲਾ ਕੇ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਧਰਨਾ ਖਤਮ ਹੋਣ ਸਬੰਧੀ ਜਾਣਕਾਰੀ ਦਿੰਦਿਆਂ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਆਰਾਮ ਨਾਲ ਆਪੋ-ਆਪਣੇ ਘਰਾਂ ਨੂੰ ਸਹੀ ਸਲਾਮਤ ਪਹੁੰਚਣ।

ਕਿਸਾਨਾਂ ਦੀਆਂ ਮੰਗਾਂ...

  • ਦਰਿਆਈ ਪਾਣੀਆਂ ਦੇ ਸਮਝੌਤੇ: ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸਮਝੌਤਿਆਂ ਦੀਆਂ ਕੁਝ ਮੱਦਾਂ ਰੱਦ ਕਰਨ ਦੀ ਮੰਗ ਪ੍ਰਵਾਨ।
  • ਬਿਜਲੀ ਸੋਧ ਬਿੱਲ: ਕਿਸਾਨ ਜਥੇਬੰਦੀਆਂ ਦੀ ਇਹ ਮੰਗ ਵੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ।
  • ਬੀਜ ਬਿੱਲ: ਬੀਜਾਂ ਨਾਲ ਸਬੰਧਤ ਬਿੱਲ ਬਾਰੇ ਮੰਗ ਨੂੰ ਵੀ ਮਨਜ਼ੂਰੀ ਦਿੱਤੀ ਗਈ।
  • ਕਿਸਾਨ ਕਰਜ਼ੇ: ਕਿਸਾਨਾਂ ਦੇ ਕਰਜ਼ਿਆਂ ਲਈ ਇੱਕ ਮੁਸ਼ਤ ਸੈਟਲਮੈਂਟ (OTS) ਦੀ ਮੰਗ ਪ੍ਰਵਾਨ।
  • ਗੰਨੇ ਦਾ ਭਾਅ: ਗੰਨੇ ਦੀ ਕੀਮਤ ਵਧਾਉਣ ਦੀ ਮੰਗ ਵੀ ਪ੍ਰਵਾਨ ਕੀਤੀਆਂ ਮੰਗਾਂ ਵਿੱਚ ਸ਼ਾਮਲ।

ਇਹ ਸਹਿਮਤੀਆਂ ਪੰਜਾਬ ਭਵਨ ਵਿਖੇ ਐਤਵਾਰ ਰਾਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਬਣੀਆਂ।

ਇਹ ਵੀ ਪੜ੍ਹੋ...

Operation Blue Star ਦੇ ਦੌਰਾਨ ਨੇੜੇ ਦੀਆਂ ਦੁਕਾਨਾਂ ਤੋਂ ਉਜੜੇ ਲੋਕਾਂ ਨੂੰ ਮਿਲਿਆ ਇਨਸਾਫ ; HC ਨੇ ਸੁਣਾਇਆ ਇਹ ਫੈਸਲਾ

ਹੈਵਾਨ ਬਣਿਆ ਪਤੀ, ਪਤਨੀ ਦਾ ਸਿਰ ਕੱਟ ਕੇ ਫਰਿੱਜ਼ 'ਚ ਰੱਖਿਆ ! ਕੁੱਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

Related Post