Punjab Governor Gulab Chand Kataria ਨੂੰ ਪੀਜੀਆਈ ਤੋਂ ਮਿਲੀ ਛੁੱਟੀ; ਇਸ ਕਾਰਨ ਕਰਵਾਇਆ ਸੀ ਦਾਖਲ
ਮਿਲੀ ਜਾਣਕਾਰੀ ਮੁਤਾਬਿਕ ਪੀਜੀਆਈ ਦੇ ਮਾਹਿਰਾਂ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮਲੇ ਸਬੰਧੀ ਪੀਜੀਆਈ ਜਲਦ ਹੀ ਬੁਲਟਿਨ ਜਾਰੀ ਕਰ ਸਕਦਾ ਹੈ।
Punjab Governor Gulab Chand Kataria Injured : ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ ਪੀਜੀਆਈ ਤੋਂ ਛੁੱਟੀ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਗਵਰਨਰ ਹਾਊਸ ’ਚ ਪੈਰ ਤਿਲਕ ਗਿਆ ਜਿਸ ਕਾਰਨ ਉਨ੍ਹਾਂ ਨੂੰ ਸੱਟ ਲੱਗ ਗਈ।
ਮਿਲੀ ਜਾਣਕਾਰੀ ਮੁਤਾਬਿਕ ਪੀਜੀਆਈ ਦੇ ਮਾਹਿਰਾਂ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮਲੇ ਸਬੰਧੀ ਪੀਜੀਆਈ ਜਲਦ ਹੀ ਬੁਲਟਿਨ ਜਾਰੀ ਕਰ ਸਕਦਾ ਹੈ।
ਡਾਕਟਰੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਉਸਦੀ ਹਾਲਤ ਬਿਲਕੁਲ ਠੀਕ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਉਹ ਇਸ ਸਮੇਂ ਡਾਕਟਰ ਦੀ ਨਿਗਰਾਨੀ ਹੇਠ ਹੈ। ਉਹ ਜਲਦੀ ਹੀ ਆਪਣਾ ਰੁਟੀਨ ਕੰਮ ਸ਼ੁਰੂ ਕਰ ਸਕੇਗਾ।
ਕਾਬਿਲੇਗੌਰ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਸਥਾਨ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼ਿਮਲਾ ਅਤੇ ਰਾਜਸਥਾਨ ਵਿੱਚ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ।
ਇਹ ਵੀ ਪੜ੍ਹੋ :