Governor ਗੁਲਾਬ ਚੰਦ ਕਟਾਰੀਆਂ ਨੇ Fortis ਹਸਪਤਾਲ ਪਹੁੰਚ ਕੇ CM ਭਗਵੰਤ ਮਾਨ ਦੀ ਸਿਹਤ ਦਾ ਜਾਣਿਆ ਹਾਲ

CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 6 ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ 'ਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਹਨ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ

By  Shanker Badra September 10th 2025 11:56 AM

CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 6 ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ 'ਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਹਨ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਗੁਲਾਬ ਚੰਦ ਕਟਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਦੋ-ਤਿੰਨ ਵਾਰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਹੁਣ ਮੁੱਖ ਮੰਤਰੀ ਦੀ ਸਿਹਤ ਬਿਹਤਰ ਹੈ ਅਤੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

ਉਨ੍ਹਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਪੁੱਛੀ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਜਾ ਕੇ ਮੁੱਖ ਮੰਤਰੀ ਦੀ ਸਿਹਤ ਦਾ ਹਾਲ ਜਾਣ ਕੇ ਉਨ੍ਹਾਂ ਨੂੰ ਜਾਣੂ ਕਰਾਉਣ ਲਈ ਕਿਹਾ ਸੀ, ਜਿਸ ਕਾਰਨ ਉਹ ਅੱਜ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਭਗਵੰਨ ਮਾਨ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਹੈ।  

ਇਸ ਮੌਕੇ ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੱਲ੍ਹ ਪੰਜਾਬ ਆਏ ਸਨ ਅਤੇ ਉਨ੍ਹਾਂ ਨੇ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਕੀਤਾ ਹੈ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ। ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ।

Related Post