Free Coaching Centers: ਪੰਜਾਬ ‘ਚ ਖੋਲ੍ਹੇ ਜਾਣਗੇ 8 ਮੁਫ਼ਤ ਕੋਚਿੰਗ ਸੈਂਟਰ, ਜਾਣੋ ਇਸ ਨਾਲ ਹੋਰ ਕੀ ਮਿਲੇਗੀ ਸਹੂਲਤ

ਪੰਜਾਬ ‘ਚ ਯੂਪੀਐਸਸੀ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਮੁਫਤ 8 ਕੋਚਿੰਗ ਸੈਂਟਰ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ।

By  Aarti July 6th 2023 05:00 PM

Free Coaching Centers: ਪੰਜਾਬ ‘ਚ ਯੂਪੀਐਸਸੀ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਮੁਫਤ 8 ਕੋਚਿੰਗ ਸੈਂਟਰ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਬਹੁਤ ਹੀ ਫਾਇਦਾ ਹੋਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ‘ਚ 8 ਮੁਫ਼ਤ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਨਾਲ ਹੀ ਸਰਕਾਰ ਵੱਲੋਂ ਹੀ ਵਿਦਿਆਰਥੀਆਂ ਦੇ ਲਈ ਹੋਸਟਲ ਦਾ ਵੀ ਪ੍ਰਬੰਧ ਕੀਤਾ ਜਾਵੇਗਾ। 

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸੀਐਮ ਦ ਯੋਗਸ਼ਾਲਾ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ। ਜਿਸ ‘ਚ  ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ‘ਚ ਯੂਪੀਐਸਸੀ ਦੀ ਪ੍ਰੀਖਿਆ ਦੇ ਲਈ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਜਿੱਥੇ ਨੌਜਵਾਨਾਂ ਨੂੰ ਮੁਫਤ ‘ਚ ਕੋਚਿੰਗ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਇਨ੍ਹਾਂ ਕੋਚਿੰਗ ਸੈਂਟਰਾਂ ‘ ਚ  ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਪ੍ਰੀਖਿਆ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਨੌਜਵਾਨਾਂ ਨੂੰ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Teacher Viral Video: ਕਲਾਸ ‘ਚ ਵੀਡੀਓ ਬਣਾਉਣ ਵਾਲੀ ਅਧਿਆਪਕਾ ਨੂੰ ਨੋਟਿਸ ਜਾਰੀ; ਹੋ ਸਕਦੀ ਹੈ ਇਹ ਵੱਡੀ ਕਾਰਵਾਈ, ਜਾਣੋ ਪੂਰਾ ਮਾਮਲਾ

Related Post