ਪੰਜਾਬ-ਹਰਿਆਣਾ ਹਾਈਕੋਰਟ ਚ ਵਕੀਲਾਂ ਦੀ ਹੜਤਾਲ ਹੋਈ ਖ਼ਤਮ, ਸੀਏਆਈ-1 ਹਿਸਾਰ ਦੇ ਅਧਿਕਾਰਆਂ ਖਿਲਾਫ਼ ਕਾਰਵਾਈ ਦਾ ਮਿਲਿਆ ਭਰੋਸਾ
High Court Bar Association : ਪੰਜਾਬ-ਹਰਿਆਣਾ ਹਾਈਕੋਰਟ 'ਚ ਵਕੀਲਾਂ ਦੀ ਹੜਤਾਲ ਹੋਈ ਖ਼ਤਮ ਹੋ ਗਈ ਹੈ। ਬਾਰ ਐਸੋਸੀਏਸ਼ਨ ਵੱਲੋਂ 19 ਦਸੰਬਰ ਤੋਂ ਮੁੜ ਕੰਮ 'ਤੇ ਪਰਤਣ ਦਾ ਫੈਸਲਾ ਲਿਆ ਗਿਆ ਹੈ।
High Court Bar Association : ਪੰਜਾਬ-ਹਰਿਆਣਾ ਹਾਈਕੋਰਟ 'ਚ ਵਕੀਲਾਂ ਦੀ ਹੜਤਾਲ ਹੋਈ ਖ਼ਤਮ ਹੋ ਗਈ ਹੈ। ਬਾਰ ਐਸੋਸੀਏਸ਼ਨ ਵੱਲੋਂ 19 ਦਸੰਬਰ ਤੋਂ ਮੁੜ ਕੰਮ 'ਤੇ ਪਰਤਣ ਦਾ ਫੈਸਲਾ ਲਿਆ ਗਿਆ ਹੈ।
ਬਾਰ ਐਸੋਸੀਏਸ਼ਨ, ਚੰਡੀਗੜ੍ਹ ਦੇ ਆਨਰੇਰੀ ਸਕੱਤਰ ਗਗਨਦੀਪ ਜੰਮੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਐਸੋਸੀਏਸ਼ਨ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਵਕੀਲਾਂ ਨੂੰ ਭਰੋਸਾ ਦਿੰਦਿਆਂ ਸੀਆਈਏ-1, ਹਿਸਾਰ ਦੇ ਅਧਿਕਾਰੀਆਂ ਨੂੰ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਸਮੇਤ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਬੰਧਤ ਐਸਐਚਓ ਨੂੰ ਪੁਲਿਸ ਲਾਈਨਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸਮਰੱਥ ਅਧਿਕਾਰੀ ਰਾਹੀਂ ਉਸ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਗਗਨਦੀਪ ਜੰਮੂ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਗਿਆ ਹੈ ਤਾਂ ਸਾਰੇ ਵਕੀਲਾਂ ਨੂੰ ਹੁਣ 19 ਦਸੰਬਰ ਤੋਂ ਮੁੜ ਕੰਮ 'ਤੇ ਪਰਤਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਇੱਕ ਵਕੀਲ 'ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਹਿਸਾਰ ਸੀਆਈਏ-1 ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਰਾਜ ਪੱਧਰੀ ਬੰਦ ਦਾ ਸੱਦਾ ਦਿੱਤਾ ਹੈ।