ਪੰਜਾਬ ਦੇ IAS ਅਧਿਕਾਰੀ ਸੰਜੇ ਪੋਪਲੀ ਆਰਮਜ਼ ਐਕਟ ਮਾਮਲੇ 'ਚ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਨੇ ਪੰਜਾਬ ਕੇਡਰ ਦੇ ਆਈ.ਏ.ਐੱਸ ਅਧਿਕਾਰੀ ਸੰਜੇ ਪੋਪਲੀ ਖ਼ਿਲਾਫ਼ ਸੈਕਟਰ 11 ਥਾਣੇ ਵਿੱਚ ਅਸਲਾ ਐਕਟ ਤਹਿਤ ਦਰਜ ਕੇਸ ਵਿੱਚ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਹੈ।

By  Jasmeet Singh January 14th 2023 01:50 PM

ਚੰਡੀਗੜ੍ਹ, 13 ਜਨਵਰੀ: ਚੰਡੀਗੜ੍ਹ ਪੁਲਿਸ ਨੇ ਪੰਜਾਬ ਕੇਡਰ ਦੇ ਆਈ.ਏ.ਐੱਸ ਅਧਿਕਾਰੀ ਸੰਜੇ ਪੋਪਲੀ ਖ਼ਿਲਾਫ਼ ਸੈਕਟਰ 11 ਥਾਣੇ ਵਿੱਚ ਅਸਲਾ ਐਕਟ ਤਹਿਤ ਦਰਜ ਕੇਸ ਵਿੱਚ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਹੈ। 

ਪੋਪਲੀ ਪਿਛਲੇ ਸਾਲ ਆਪਣੇ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪਹਿਲਾਂ ਤੋਂ ਹੀ ਨਿਆਂਇਕ ਹਿਰਾਸਤ ਵਿੱਚ ਸੀ। ਪੋਪਲੀ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। 

ਪਿਛਲੇ ਸਾਲ 21 ਜੂਨ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੈਕਟਰ 11 ਸਥਿਤ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਅਣਗਿਣਤ ਰੌਂਦ ਮਿਲਣ ਤੋਂ ਬਾਅਦ ਇਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਤਲਾਸ਼ੀ ਦੌਰਾਨ 12 ਕਿਲੋ ਸੋਨਾ, 3 ਕਿਲੋ ਚਾਂਦੀ ਅਤੇ ਮਹਿੰਗੇ ਮੋਬਾਈਲ ਫੋਨਾਂ ਸਮੇਤ 73 ਰੌਂਦ ਬਰਾਮਦ ਹੋਈਆਂ ਸਨ।

ਪੋਪਲੀ ਅਤੇ ਉਸਦੇ ਸਾਥੀ ਨੂੰ ਨਵਾਂਸ਼ਹਿਰ ਵਿੱਚ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰ ਕਲੀਅਰ ਕਰਨ ਜਾਂ ਬਦਲੇ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Related Post