ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਅਸਤੀਫੇ ਮਗਰੋਂ ਤਜਿੰਦਰ ਬਿੱਟੂ ਬੀਜੇਪੀ ’ਚ ਹੋਏ ਸ਼ਾਮਲ

ਦੱਸ ਦਈਏ ਕਿ ਤਜਿੰਦਰ ਸਿੰਘ ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਨਜ਼ਦੀਕ ਰਹੇ ਹਨ। ਪਰ ਉਨ੍ਹਾਂ ਦੇ ਅਸਤੀਫੇ ਮਗਰੋਂ ਦੁਆਬਾ ਖੇਤਰ ਚ ਕਾਂਗਰਸ ਨੂੰ ਭਾਰੀ ਘਾਟਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

By  Aarti April 20th 2024 12:07 PM

Tajinder Singh Bittu News: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਪੰਜਾਬ ’ਚ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਹੁਣ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਬਿੱਟੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ।

ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਇੱਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। 

ਦੱਸ ਦਈਏ ਕਿ ਤਜਿੰਦਰ ਸਿੰਘ ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਨਜ਼ਦੀਕ ਰਹੇ ਹਨ। ਪਰ ਉਨ੍ਹਾਂ ਦੇ ਅਸਤੀਫੇ ਮਗਰੋਂ ਦੁਆਬਾ ਖੇਤਰ ਚ ਕਾਂਗਰਸ ਨੂੰ ਭਾਰੀ ਘਾਟਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਵੀ ਪਰੇਸ਼ਾਨੀ ਖੜੀ ਕਰ ਸਕਦੇ ਹਨ। 

ਇਹ ਵੀ ਪੜ੍ਹੋ: ਸੰਗਰੂਰ ਜੇਲ੍ਹ ’ਚ ਕੈਦੀਆਂ ਵਿਚਾਲੇ ਹੋਈ ਖ਼ੂਨੀ ਝੜਪ; ਹਮਲੇ ਮਗਰੋਂ ਦੋ ਕੈਦੀਆਂ ਦੀ ਹੋਈ ਮੌਤ

Related Post