PTC News
Search
🔍 Search

ਹੜਤਾਲੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ ! ਗੱਲਬਾਤ ਤੇ ਹੜਤਾਲ ਦੋਵੇਂ ਇੱਕਠੀਆਂ ਨਹੀਂ ਚੱਲ ਸਕਦੀਆਂ- CM

ਦਰਅਸਲ ਸੀਐੱਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ।

By  Aarti August 27th 2026 12:56 PM -- Updated: August 27th 2026 03:57 PM

ਪੰਜਾਬ ਭਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੱਜ ਮੁਲਾਜ਼ਮਾਂ ਦੀ ਮੀਟਿੰਗ ਸੀਐੱਮ ਭਗਵੰਤ ਮਾਨ ਨਾਲ ਮੀਟਿੰਗ ਲਈ ਵੀ ਸੱਦਾ ਦਿੱਤਾ ਗਿਆ ਸੀ ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। 

ਦਰਅਸਲ ਸੀਐੱਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ। ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ। 

 
ਦੂਜੇ ਪਾਸੇ ਮੁਲਾਜ਼ਮ ਮੀਟਿੰਗ ਦੇ ਲਈ ਜਲੰਧਰ ਵਿਖੇ ਪਹੁੰਚ ਚੁੱਕੇ ਹਨ। ਜਿੱਥੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਦਿਖ ਰਹੀ ਹੈ। ਦੱਸ ਦਈਏ ਜਲੰਧਰ ’ਚ ਮੁਲਾਜ਼ਮਾਂ ਨੇ ਮੀਟਿੰਗ ਲਈ 20 ਮਿੰਟ ਦਾ ਅਲਟੀਮੇਟਮ ਦਿੱਤਾ ਸੀ ਪਰ ਇਸ 20 ਮਿੰਟ ਤੋਂ ਬਾਅਦ ਵੀ ਮੁਲਾਜ਼ਮਾਂ ਦੀ ਸੀਐੱਮ ਮਾਨ ਦੇ ਨਾਲ ਮੀਟਿੰਗ ਨਹੀਂ ਹੋਈ। ਜਿਸ ਤੋਂ ਬਾਅਦ ਹੁਣ ਜਥੇਬੰਦੀਆਂ ਨੇ ਇਹ ਆਖ ਦਿੱਤਾ ਹੈ ਕਿ ਹੁਣ ਉਨ੍ਹਾਂ ਵੱਲੋਂ ਵੀ ਕੋਈ ਮੀਟਿੰਗ ਨਹੀਂ ਕੀਤੀ ਜਾਵੇਗੀ।   

ਵੱਡੀ ਗਿਣਤੀ ’ਚ ਮੁਲਾਜ਼ਮ ਮੌਜੂਦ  

ਕਾਬਿਲੇਗੌਰ ਹੈ ਕਿ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲੰਧਰ ’ਚ ਰਾਤ ਤੱਕ ਮੀਟਿੰਗ ਦੇ ਲਈ ਉਡੀਕ ਕੀਤੀ ਜਾਵੇਗੀ। ਪਰ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਤੋਂ ਭੱਜੇ ਹਨ। ਮੁਲਾਜ਼ਮ ਜਥੇਬੰਦੀਆਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ 27 ਦੀਆਂ ਚੋਣਾਂ ’ਚ ਉਨ੍ਹਾਂ ਵੱਲੋਂ ਜਵਾਬ ਦਿੱਤਾ ਜਾਵੇਗਾ। ਸੀਐੱਮ ਭਗਵੰਤ ਮਾਨ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ। ਉਨ੍ਹਾਂ ਵੱਲੋਂ ਹੜਤਾਲ ਨੂੰ ਖਤਮ ਨਹੀਂ ਕੀਤਾ ਜਾਵੇਗਾ। 
 ਗੱਲਬਾਤ ਅਗਲੇ ਹਫ਼ਤੇ ਤੱਕ ਮੁਲਤਵੀ
ਡਿਪਟੀ ਕਮਿਸ਼ਨਰ ਆਫ਼ ਪੁਲਿਸ ਮਨਪ੍ਰੀਤ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕਰਮਚਾਰੀਆਂ ਨਾਲ ਮੀਟਿੰਗ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਹਾਲਾਂਕਿ, ਮੁਲਾਜ਼ਮ ਜਥੇਬੰਦੀ ਮੁੱਖ ਮੰਤਰੀ ਨੂੰ ਮਿਲਣ ਦੇ ਮੌਕੇ ਦੀ ਉਡੀਕ ਵਿੱਚ ਦੀ ਰਹੇ। ਯੂਨੀਅਨਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਜਾਂ ਵਿੱਤ ਸਕੱਤਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

Related Post