Punjab ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫ੍ਰੀ, ਇਸ ਬੰਨ੍ਹ ਨੂੰ ਦਰੁਸਤ ਨਾ ਕਰਨ ਵੱਜੋਂ ਗੁੱਸੇ ਚ ਕਿਸਾਨ

ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਤੋਂ ਲਾਡੋਵਾਲ ਟੋਲ ਪਲਾਜ਼ਾ ਨੇੜੇ ਇਕੱਠੇ ਹੋਏ ਅਤੇ ਫਿਰ ਦੁਪਹਿਰ 12 ਵਜੇ ਤੋਂ ਟੋਲ ਪਲਾਜ਼ਾ ਫ੍ਰੀ ਕਰ ਦਿੱਤਾ।

By  Aarti January 26th 2026 02:04 PM

ਪੰਜਾਬ ਭਰ ’ਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਇਹ ਰੋਸ ਮਾਰਚ ਕਿਸਾਨ ਅੰਦੋਲਨ ਦੀ 5ਵੀਂ ਵਰ੍ਹੇਗੰਢ ਕਰਕੇ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਲੁਧਿਆਣਾ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਗਣਤੰਤਰ ਦਿਵਸ 'ਤੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰ ਦਿੱਤਾ। ਕਿਸਾਨ ਇਸ ਮਕਸਦ ਲਈ ਟੋਲ ਪਲਾਜ਼ਾ 'ਤੇ ਇਕੱਠੇ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦਾ ਹੈ, ਤਾਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਫ੍ਰੀ ਕਰ ਦਿੱਤਾ ਜਾਵੇਗਾ। 

ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਤੋਂ ਲਾਡੋਵਾਲ ਟੋਲ ਪਲਾਜ਼ਾ ਨੇੜੇ ਇਕੱਠੇ ਹੋਏ ਅਤੇ ਫਿਰ ਦੁਪਹਿਰ 12 ਵਜੇ ਤੋਂ ਟੋਲ ਪਲਾਜ਼ਾ ਫ੍ਰੀ ਕਰ ਦਿੱਤਾ। ਇਹ ਵਿਰੋਧ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਸਾਂਝੇ ਤੌਰ 'ਤੇ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਵੱਡੀ ਗਿਣਤੀ ’ਚ ਕਿਸਾਨ ਝੰਡੇ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਸਤਲੁਜ ਦਰਿਆ ਨੇੜੇ ਪਿੰਡ ਸਸਰਾਲੀ ਦੇ ਬੰਨ੍ਹ ਨੂੰ ਦਰੁਸਤ ਨਾ ਕਰ ਵਜੋਂ ਰੋਸ ਜਾਹਿਰ ਕੀਤਾ ਗਿਆ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਦੁਆਬਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੱਤੀ। 

ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੇ ਬਾਈਪਾਸ ਤੋਂ ਵਿਸ਼ਾਲ ਟਰੈਕਟਰ ਮਾਰਚ ਸ਼ੁਰੂ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ਦੇ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਦੱਸ ਦਈਏ ਕਿ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ,ਮਨਰੇਗਾ ਨੂੰ ਪਹਿਲਾਂ ਵਾਂਗ ਜਾਰੀ ਰੱਖਣ, ਬੀਜ ਐਕਟ ਰੱਦ ਕਰਨ, ਹੜ ਪੀੜਤਾਂ ਨੂੰ ਮੁਆਵਜੇ ਦੇਣ ਅਤੇ ਪੱਤਰਕਾਰਾਂ ਖਿਲਾਫ ਪਰਚੇ ਰੱਦ ਕਰਨ ਆਦਿ ਮੰਗਾਂ ਨੂੰ ਲਾਈ ਕੇ ਫਤਹਿਗੜ੍ਹ ਚੂੜੀਆ ਬਾਈਪਾਸ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : China Dor Boycott : ਪੰਜਾਬ 'ਚ ਚਾਈਨਾ ਡੋਰ ਦੀ 'ਖੂਨੀ ਖੇਡ' ਜਾਰੀ, ਹੁਣ ਰਾਏਕੋਟ 'ਚ ਗਲਾ ਵੱਢੇ ਜਾਣ ਕਾਰਨ ਸਰਬਜੀਤ ਕੌਰ ਦੀ ਹੋਈ ਮੌਤ

Related Post