Punjab Government ਵੱਲੋਂ ਮੋਸਟ ਵਾਂਟੇਡ ਗੈਂਗਸਟਰਾਂ ਦੀ ਲਿਸਟ ਜਾਰੀ, ਭਾਰੀ ਇਨਾਮਾਂ ਦਾ ਕੀਤਾ ਐਲਾਨ, ਇੱਥੇ ਦੇਖੋ ਸੂਚੀ

ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਨੇ ਜਾਣਕਾਰੀ ਦੇਣ ਵਾਲੇ ਸ਼ਖਸ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।

By  Aarti April 10th 2026 11:39 AM -- Updated: April 10th 2026 04:34 PM

Punjab Government Releases List Of Gangster : ਪੰਜਾਬ ਸਰਕਾਰ ਵੱਲੋਂ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਨ੍ਹਾਂ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਸਹੀ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨ ਲਈ ਲੱਖਾਂ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਨੇ ਜਾਣਕਾਰੀ ਦੇਣ ਵਾਲੇ ਸ਼ਖਸ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।


ਸਰਕਾਰ ਦੁਆਰਾ ਜਾਰੀ ਕੀਤੇ ਗਏ ਇੱਕ ਪੋਸਟਰ ਵਿੱਚ ਕਈ ਬਦਨਾਮ ਅਪਰਾਧੀਆਂ 'ਤੇ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਹ ਸਾਰੇ ਦੋਸ਼ੀ ਕਤਲ, ਜਬਰੀ ਵਸੂਲੀ, ਗੈਂਗ ਵਾਰ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧ ਵਰਗੇ ਗੰਭੀਰ ਅਪਰਾਧਾਂ ਲਈ ਲੋੜੀਂਦੇ ਹਨ। ਪੁਲਿਸ ਰਿਕਾਰਡ ਅਨੁਸਾਰ, ਇਨ੍ਹਾਂ ਦਾ ਨੈੱਟਵਰਕ ਕਈ ਜ਼ਿਲ੍ਹਿਆਂ ਅਤੇ ਗੁਆਂਢੀ ਰਾਜਾਂ ਤੱਕ ਫੈਲਿਆ ਹੋਇਆ ਹੈ।

ਜਾਰੀ ਕੀਤੀ ਗਈ ਲਿਸਟ ’ਚ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਗੈਂਗਸਟਰ ਲਖਬੀਰ ਸਿੰਘ, ਹਰਵਿੰਦਰ ਸਿੰਘ ਸੰਧੂ, ਸਤਵੀਰ ਸਿੰਘ, ਬਲਵਿੰਦਰ ਸਿੰਘ ਦੋਨੀ, ਪ੍ਰਭਦੀਪ ਸਿੰਘ, ਗੌਰਵ ਪਟਿਆਲ, ਸਵਰਣ ਸਿੰਘ, ਰੋਹਿਤ ਗੋਦਰਾ, ਹੈਰੀ ਬੌਕਸਰ ਹਰੀਚੰਦ, ਗੁਰਵਿੰਦਰ ਸਿੰਘ, ਅਦਿੱਤਿਆ ਕਪੂਰ, ਜੋਬਨਜੀਤ ਸਿੰਘ, ਵਰਿੰਦਰ ਸਿੰਘ, ਸੁਪ੍ਰੀਤ ਸਿੰਘ, ਨਵੀਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਰਾਜੇਸ਼ ਕੁਮਾਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਜਸਕਰਨ ਸਿੰਘ ਦੇ ਨਾਂ ਸ਼ਾਮਲ ਹੈ। ਇਨ੍ਹਾਂ ਸਾਰੇ ਗੈਂਗਸਟਰਾਂ ਤੇ ਮੁਲਜ਼ਮਾਂ ’ਤੇ ਪੰਜਾਬ ਸਰਕਾਰ ਨੇ 5 ਤੋਂ ਲੈ ਕੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। 

Related Post