ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੌਣਾਂ ; ਮਜੀਠਾ, ਪਾਤੜਾਂ ਸਣੇ ਇਨ੍ਹਾਂ ਥਾਵਾਂ ’ਤੇ HC ਨੇ ਚੋਣਾਂ ਲਈ ਆਬਜ਼ਰਵਰ ਕੀਤੇ ਨਿਯੁਕਤ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਜੀਠਾ, ਪਾਤੜਾਂ, ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਨਗਰ ਨਿਗਮਾਂ ਵਿੱਚ ਕੱਲ੍ਹ ਹੋਣ ਵਾਲੀਆਂ ਚੋਣਾਂ ਲਈ ਕੋਰਟ ਆਬਜ਼ਰਵਰ ਨਿਯੁਕਤ ਕੀਤੇ ਹਨ।

By  Aarti May 25th 2026 07:00 PM

Punjab Nagar Nigam Election News : ਭਲਕੇ ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਕਈ ਥਾਵਾਂ ’ਤੇ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਜੀਠਾ, ਪਾਤੜਾਂ, ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਨਗਰ ਨਿਗਮਾਂ ਵਿੱਚ ਕੱਲ੍ਹ ਹੋਣ ਵਾਲੀਆਂ ਚੋਣਾਂ ਲਈ ਕੋਰਟ ਆਬਜ਼ਰਵਰ ਨਿਯੁਕਤ ਕੀਤੇ ਹਨ। ਦੱਸ ਦਈਏ ਕਿ ਸ੍ਰੋਮਣੀ ਅਕਾਲੀ ਦਲ ਸਣੇ ਕਈ ਵਿਰੋਧੀ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਧਾਂਦਲੀ ਦਾ ਖਦਸ਼ਾ ਜਤਾਇਆ ਸੀ। ਜਿਸ ਦੇ ਚੱਲਦੇ ਹਾਈਕੋਰਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।  

ਨਿਯੁਕਤ ਕੀਤੇ ਗਏ ਆਬਜ਼ਰਵਰ ਇਨ੍ਹਾਂ ਚੋਣਾਂ ਦੌਰਾਨ, ਇਹ ਅਦਾਲਤੀ ਨਿਰੀਖਕ ਵੋਟਿੰਗ ਤੋਂ ਲੈ ਕੇ ਬੈਲਟ ਬਾਕਸ ਸਟੋਰ ਕਰਨ ਲਈ ਵਰਤੇ ਜਾਣ ਵਾਲੇ ਸਟਰਾਂਗ ਰੂਮਾਂ ਅਤੇ ਗਿਣਤੀ ਦੇ ਦਿਨ ਤੱਕ ਹਰ ਚੀਜ਼ ਦੀ ਨਿਗਰਾਨੀ ਕਰਨਗੇ। ਇਸ ਸਬੰਧੀ ਇੱਕ ਰਿਪੋਰਟ ਹਾਈ ਕੋਰਟ ਨੂੰ ਸੌਂਪੀ ਜਾਵੇਗੀ।

ਇਸ ਤੋਂ ਇਲਾਵਾ ਹਾਈ ਕੋਰਟ ਨੇ ਪਹਿਲਾਂ ਹੀ ਪੰਜਾਬ ਭਰ ਵਿੱਚ ਵੋਟਿੰਗ ਅਤੇ ਗਿਣਤੀ ਦੀ ਪੂਰੀ ਵੀਡੀਓਗ੍ਰਾਫੀ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਵੋਟਿੰਗ ਕੇਂਦਰਾਂ, ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦੀ ਪੂਰੀ ਵੀਡੀਓਗ੍ਰਾਫੀ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ  : ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ, 10 ਜੂਨ ਨੂੰ ਐਲਾਨੇ ਜਾਣਗੇ ਨਤੀਜੇ, ਪੜ੍ਹੋ ਪੂਰਾ ਸ਼ਡਿਊਲ

Related Post